ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਲਾਨ ਕੀਤਾ ਹੈ ਕਿ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਰਾਬ ਪੀਣ ਦੀ ਘਿਨੌਣੀ ਹਰਕਤ ਕਰਨ ਵਾਲੀ ਔਰਤ ਦੀ ਮੌਤ ਮਗਰੋਂ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨ ਨਿਰਮਲਜੀਤ ਸਿੰਘ ਨੂੰ ਕਮੇਟੀ ਵੱਲੋਂ ਕਾਨੂੰਨੀ ਮਦਦ ਦਿੱਤੀ ਜਾਵੇਗੀ।
ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ, ਜਿਨ੍ਹਾਂ ਨੂੰ ਠੇਸ ਕੋਈ ਵੀ ਬਰਦਾਸ਼ਤ ਨਹੀਂ ਕਰ ਸਕਦਾ। ਇਸੇ ਤਹਿਤ ਹੀ ਜਜ਼ਬਾਤਾਂ ਦੇ ਵੇਗ ਵਿਚ ਨਿਰਮਲਜੀਤ ਸਿੰਘ ਨੇ ਇਹ ਕਾਰਵਾਈ ਕੀਤੀ ਹੈ। ਸ਼੍ਰੋਮਣੀ ਕਮੇਟੀ ਨਿਰਮਲਜੀਤ ਸਿੰਘ ਅਤੇ ਉਸ ਦੇ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਕਾਨੂੰਨੀ ਮੱਦਦ ਲਈ ਵਚਨਬੱਧ ਹੈ।
ਪਟਿਆਲਾ ਦੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਘਟਨਾ ’ਚ ਗ੍ਰਿਫ਼ਤਾਰ ਸ. ਨਿਰਮਲਜੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ ਕਾਨੂੰਨੀ ਸਹਾਇਤਾ
SGPC to provide legal aide to Nirmaljit Singh, arrested in incident at Patiala’s Gurdwara Dukhniwaran Sahib
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਰਾਬ ਪੀਣ ਦੀ… pic.twitter.com/VViw6JFsDa— Shiromani Gurdwara Parbandhak Committee (@SGPCAmritsar) May 16, 2023
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਘਟਨਾ ਦੌਰਾਨ ਜ਼ਖ਼ਮੀ ਹੋਏ ਇਕ ਸ਼ਰਧਾਲੂ ਦੇ ਇਲਾਜ਼ ਲਈ ਵੀ ਸ਼੍ਰੋਮਣੀ ਕਮੇਟੀ ਵੱਲੋਂ ਸਹਿਯੋਗ ਕੀਤਾ ਜਾ ਰਿਹਾ ਹੈ। ਬੀਤੇ ਕੱਲ੍ਹ ਹੀ ਉਸ ਨੂੰ 50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ ਅਤੇ ਲੋੜ ਅਨੁਸਾਰ ਹੋਰ ਮੱਦਦ ਵੀ ਕੀਤੀ ਜਾਵੇਗੀ।