The Khalas Tv Blog Punjab ਗ੍ਰਿਫ਼ਤਾਰ ਸਿੱਖ ਨੌਜਵਾਨ ਨਿਰਮਲਜੀਤ ਸਿੰਘ ਨੂੰ ਕਮੇਟੀ ਦੇਵੇਗੀ ਕਾਨੂੰਨੀ ਮਦਦ,ਜ਼ਖ਼ਮੀ ਸ਼ਰਧਾਲੂ ਦੇ ਇਲਾਜ ਲਈ ਵੀ ਕਰੇਗੀ ਸਹਿਯੋਗ : SGPC
Punjab

ਗ੍ਰਿਫ਼ਤਾਰ ਸਿੱਖ ਨੌਜਵਾਨ ਨਿਰਮਲਜੀਤ ਸਿੰਘ ਨੂੰ ਕਮੇਟੀ ਦੇਵੇਗੀ ਕਾਨੂੰਨੀ ਮਦਦ,ਜ਼ਖ਼ਮੀ ਸ਼ਰਧਾਲੂ ਦੇ ਇਲਾਜ ਲਈ ਵੀ ਕਰੇਗੀ ਸਹਿਯੋਗ : SGPC

ਅੰਮ੍ਰਿਤਸਰ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਲਾਨ ਕੀਤਾ ਹੈ ਕਿ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਰਾਬ ਪੀਣ ਦੀ ਘਿਨੌਣੀ ਹਰਕਤ ਕਰਨ ਵਾਲੀ ਔਰਤ ਦੀ ਮੌਤ ਮਗਰੋਂ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨ ਨਿਰਮਲਜੀਤ ਸਿੰਘ ਨੂੰ ਕਮੇਟੀ ਵੱਲੋਂ ਕਾਨੂੰਨੀ ਮਦਦ ਦਿੱਤੀ ਜਾਵੇਗੀ।

ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ, ਜਿਨ੍ਹਾਂ ਨੂੰ ਠੇਸ ਕੋਈ ਵੀ ਬਰਦਾਸ਼ਤ ਨਹੀਂ ਕਰ ਸਕਦਾ। ਇਸੇ ਤਹਿਤ ਹੀ ਜਜ਼ਬਾਤਾਂ ਦੇ ਵੇਗ ਵਿਚ ਨਿਰਮਲਜੀਤ ਸਿੰਘ ਨੇ ਇਹ ਕਾਰਵਾਈ ਕੀਤੀ ਹੈ। ਸ਼੍ਰੋਮਣੀ ਕਮੇਟੀ ਨਿਰਮਲਜੀਤ ਸਿੰਘ ਅਤੇ ਉਸ ਦੇ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਕਾਨੂੰਨੀ ਮੱਦਦ ਲਈ ਵਚਨਬੱਧ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਘਟਨਾ ਦੌਰਾਨ ਜ਼ਖ਼ਮੀ ਹੋਏ ਇਕ ਸ਼ਰਧਾਲੂ ਦੇ ਇਲਾਜ਼ ਲਈ ਵੀ ਸ਼੍ਰੋਮਣੀ ਕਮੇਟੀ ਵੱਲੋਂ ਸਹਿਯੋਗ ਕੀਤਾ ਜਾ ਰਿਹਾ ਹੈ। ਬੀਤੇ ਕੱਲ੍ਹ ਹੀ ਉਸ ਨੂੰ 50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ ਅਤੇ ਲੋੜ ਅਨੁਸਾਰ ਹੋਰ ਮੱਦਦ ਵੀ ਕੀਤੀ ਜਾਵੇਗੀ।

 

 

Exit mobile version