International Punjab

ਸ਼੍ਰੋਮਣੀ ਕਮੇਟੀ ਨੂੰ ਨਿਊਜ਼ੀਲੈਂਡ ਤੋਂ ਜਲਦ ਮਿਲਣਗੇ ਸੌ ਆਕਸੀਜਨ ਕੰਸਨਟ੍ਰੇਟਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰੋਨਾ ਕਾਲ ਵਿੱਚ ਲੋਕਾਂ ਦੀ ਅਣਥੱਕ ਸੇਵਾ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕਰੋਨਾ ਮਰੀਜ਼ਾਂ ਦੇ ਮੁਫਤ ਇਲਾਜ ਲਈ ਹੁਣ ਤੱਕ 7 ਕੋਵਿਡ ਸੈਂਟਰ ਖੋਲ੍ਹੇ ਗਏ ਹਨ। ਇਨ੍ਹਾਂ ਕੋਵਿਡ ਸੈਂਟਰਾਂ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਕਰੋਨਾ ਮਰੀਜ਼ਾਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ। ਨਿਊਜ਼ੀਲੈਂਡ ਦੀ ਇੱਕ ਸਿੱਖ ਸੁਸਾਇਟੀ ਗੁਰਦੁਆਰਾ ਕਲਗੀਧਰ ਸਾਹਿਬ, ਟਾਕਾਨੀਨੀ ਆਕਲੈਂਡ ਨੇ ਸ਼੍ਰੋਮਣੀ ਕਮੇਟੀ ਨੂੰ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਆਕਸੀਜਨ ਦੇ ਸੌ ਕੰਸਨਟ੍ਰੇਟਰ ਭੇਜਣ ਦਾ ਫ਼ੈਸਲਾ ਲਿਆ ਹੈ।

ਇਨ੍ਹਾਂ ਵਿੱਚੋਂ ਸਿੱਖ ਸੁਸਾਇਟੀ ਨੇ 15 ਕੰਸਨਟਰੇਟਰ ਸ਼੍ਰੋਮਣੀ ਕਮੇਟੀ ਨੂੰ ਭੇਜ ਦਿੱਤੇ ਹਨ। ਸੁਸਾਇਟੀ ਵੱਲੋਂ ਭੇਜੇ ਗਏ ਇਹ 15 ਕੰਸਨਟ੍ਰੇਟਰ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ ਨੇ ਹਾਸਲ ਕੀਤੇ, ਜੋ ਅੱਗੇ ਕੋਵਿਡ ਕੇਅਰ ਕੇਂਦਰਾਂ ਵਿੱਚ ਭੇਜੇ ਜਾਣਗੇ।

Comments are closed.