The Khalas Tv Blog Punjab SGPC ਦੀ ਅੰਤ੍ਰਿੰਗ ਕਮੇਟੀ ਦੀ 23 ਦਸੰਬਰ ਨੂੰ ਹੋਣ ਵਾਲੀ ਹੰਗਾਮੀ ਇਕੱਤਰਤਾ ਰੱਦ
Punjab Religion

SGPC ਦੀ ਅੰਤ੍ਰਿੰਗ ਕਮੇਟੀ ਦੀ 23 ਦਸੰਬਰ ਨੂੰ ਹੋਣ ਵਾਲੀ ਹੰਗਾਮੀ ਇਕੱਤਰਤਾ ਰੱਦ

Amritsar News :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਰੂਰੀ ਮਾਮਲੇ ‘ਤੇ ਵਿਚਾਰ ਕਰਨ ਲਈ ਇਹ ਹੰਗਾਮੀ ਇਕੱਤਰਤਾ ਬੁਲਾਈ ਗਈ ਸੀ, ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਾਰਨ ਹੁਣ ਇਹ ਇਕੱਤਰਤਾ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਸੂਚਨਾ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਭੇਜੀ ਜਾ ਰਹੀ ਹੈ।

Exit mobile version