ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਹੋ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸਵੇਰੇ 11 ਵਜੇ ਦੇ ਕਰੀਬ ਸ਼ੁਰੂ ਹੋਣ ਵਾਲੀ ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਤੇ ਇਸ ਨਾਲ ਸੰਬੰਧਿਤ ਅਦਾਰਿਆਂ ਦੇ ਰੂਟੀਨ ਕੰਮ ਕਾਜ ਤੋਂ ਇਲਾਵਾ ਹੋਰ ਪੰਥਕ ਮਾਮਲਿਆਂ ਬਾਰੇ ਵੀ ਵਿਚਾਰ ਚਰਚਾ ਕੀਤੀ ਜਾਵੇਗੀ।
