The Khalas Tv Blog Punjab ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਅੱਜ
Punjab Religion

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਅੱਜ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿੱਚ ਹੋਵੇਗੀ। ਪਹਿਲਾਂ ਇਹ ਮੀਟਿੰਗ 9 ਜੂਨ ਨੂੰ ਹੋਣੀ ਸੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਹ ਮੀਟਿੰਗ ਦੁਪਹਿਰ ਕਰੀਬ 12 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਹੋਵੇਗੀ। ਇਸ ਮੀਟਿੰਗ ਤੋਂ ਬਾਅਦ ਧਰਮ ਪ੍ਰਚਾਰ ਕਮੇਟੀ ਦੀ ਇੱਕ ਮੀਟਿੰਗ ਵੀ ਹੋਵੇਗੀ। ਹਾਲਾਂਕਿ ਇਸ ਮੀਟਿੰਗ ਨੂੰ ਨਿਯਮਤ ਏਜੰਡਾ ਦੱਸਿਆ ਜਾ ਰਿਹਾ ਹੈ, ਪਰ ਇਸ ਵੇਲੇ ਜਥੇਦਾਰਾਂ ਦੇ ਵਿਵਾਦ ਸਬੰਧੀ ਦਮਦਮੀ ਟਕਸਾਲ ਵੱਲੋਂ ਚੱਲ ਰਹੇ ਵਿਰੋਧ ਦੇ ਮਾਮਲੇ ਨੂੰ ਲੈ ਕੇ ਸਮੁੱਚੇ ਸਿੱਖ ਪੰਥ ਦੀਆਂ ਨਜ਼ਰਾਂ ਸ਼੍ਰੋਮਣੀ ਕਮੇਟੀ ਵੱਲ ਲੱਗੀਆਂ ਹੋਈਆਂ ਹਨ।

Exit mobile version