Punjab Religion

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ 16 ਅਪ੍ਰੈਲ ਨੂੰ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee)  ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 16 ਅਪ੍ਰੈਲ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਅੰਤ੍ਰਿੰਗ ਕਮੇਟੀ ਦੀ ਇਹ ਇਕੱਤਰਤਾ 15 ਅਪ੍ਰੈਲ ਲਈ ਸੱਦੀ ਗਈ ਸੀ, ਪ੍ਰੰਤੂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਾਰਨ ਹੁਣ ਇਹ ਇਕੱਤਰਤਾ 16 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸਵੇਰੇ 11 ਵਜੇ ਕੀਤੀ ਜਾਵੇਗੀ। ਪ੍ਰਤਾਪ ਸਿੰਘ ਨੇ ਦੱਸਿਆ ਕਿ ਵਿਭਾਗੀ ਕੰਮਾਂ-ਕਾਜਾਂ ਨਾਲ ਸੰਬੰਧਿਤ ਰੋਜ਼ਾਨਾ ਦੀ ਇਸ ਇਕੱਤਰਤਾ ਦਾ ਏਜੰਡਾ ਪਹਿਲਾਂ ਹੀ ਕਾਰਜਕਾਰਨੀ ਦੇ ਮੈਂਬਰਾਂ ਨੂੰ ਭੇਜਿਆ ਜਾ ਚੁੱਕਾ ਹੈ, ਜਿਸ ਅਨੁਸਾਰ ਕਾਰਵਾਈ ਮੁਕੰਮਲ ਕੀਤੀ ਜਾਵੇਗੀ।