Punjab

ਐਸਜੀਪੀਸ ਨੇ ਬੰਦੀ ਸਿੰਘਾ ਦੀ ਰਿਹਾਈ ਲਈ ਕੀਤੀ ਅਰਦਾਸ

‘ਦ ਖ਼ਾਲਸ ਬਿਊਰੋ : ਪਿਛਲੇ ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਹੋਈਆਂ। ਅਰਦਾਸ ਸਮਾਗਮ ਸਮੇਂ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਤੇ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਅਨੇਕਾਂ ਸਿੰਘਾਂ ਨੂੰ ਉਮਰ ਕੈਦ ਤੋਂ ਵੱਧ ਸਮਾਂ ਜੇਲ੍ਹਾਂ ਵਿਚ ਬਿਤਾਉਣ ਦੇ ਬਾਵਜੂਦ ਵੀ ਰਿਹਾਅ ਨਾ ਕਰਨਾ ਸਰਕਾਰਾਂ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ।