Punjab

ਬਾਲੀਵੁੱਡ ਦੇ ਵੱਡੇ ਸਿਤਾਰੇ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ!

ਬਿਉਰੋ ਰਿਪੋਰਟ – ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਹੁਣ ਸ਼ਾਹਰੁਖ ਖਾਨ (Shahrukh Khan) ਨੂੰ ਵੀ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਤੋਂ ਪਹਿਲਾਂ ਸਲਮਾਨ ਖਾਨ (Salman Khan) ਨੂੰ ਵਾਰ-ਵਾਰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਧਮਕੀ ਮਿਲਣ ਤੋਂ ਬਾਅਦ ਸ਼ਾਹਰੁਖ ਖਾਨ ਦੀ ਟੀਮ ਵੱਲੋਂ ਬਾਂਦਰਾ ਪੁਲਿਸ ਸਟੇਸ਼ਨ ਵਿਚ ਮਾਮਲਾ ਦਰਜ ਕਰਵਾਇਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਧਾਰਾ 308 ਦੇ ਤਹਿਤ ਮਾਮਲਾ ਦਰਜ ਕੀਤਾ ਹੈ ਅਤੇ ਜਿਸ ਨੰਬਰ ਤੋਂ ਧਮਕੀ ਮਿਲੀ ਹੈ ਉਹ ਵਿਅਕਤੀ ਛੱਤੀਸਗੜ੍ਹ ਦਾ ਰਹਿਣ ਵਾਲਾ ਹੈ ਅਤੇ ਉਸ ਦਾ ਨਾਮ ਫੈਜਾਨ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ –  ਭਾਰਤ ਦੇ ਕੌਂਸਲੇਟ ਜਨਰਲ ਵੱਲੋਂ ਸਖਤ ਕਾਰਵਾਈ! ਅਨੁਸੂਚਿਤ ਕੌਂਸਲਰ ਕੈਂਪਾਂ ਨੂੰ ਕੀਤਾ ਰੱਦ