ਚੰਡੀਗੜ੍ਹ (Chandigarh) ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਵੱਡੀ ਖੁਸ਼ਖਬਰੀ ਹੈ, ਕਿਉਂ ਕਿ ਇੱਥੋਂ ਦਾ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਹੁਣ 24 ਘੰਟੇ ਚਾਲੂ ਰਹੇਗਾ। ਜਲਦੀ ਹੀ ਸੰਯੁਕਤ ਅਰਬ ਅਮੀਰਾਤ (UAE) ਦੀ ਰਾਜਧਾਨੀ ਆਬੂ ਧਾਬੀ ਲਈ ਅੰਤਰਰਾਸ਼ਟਰੀ ਉਡਾਣਾਂ 15 ਮਈ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ।
15 ਮਈ ਸਵੇਰੇ ਇਹ ਉਤਰਨ ਵਾਲੀ ਇਹ ਪਹਿਲੀ ਉਡਾਣ ਹੋਵੇਗੀ। ਇਹ ਉਡਾਣ ਇੰਡੀਗੋ ਏਅਰਲਾਈਨਜ਼ ਵੱਲੋਂ ਨਾਨ- ਸਟਾਪ ਸ਼ੁਰੂ ਕੀਤੀ ਜਾ ਰਹੀ ਹੈ। ਇੰਡੀਗੋ ਏਅਰਲਾਈਨਜ਼ ਦੀ ਫਲਾਈਟ ਨੰਬਰ 651417 15 ਮਈ ਨੂੰ ਰਾਤ 10.15 ‘ਤੇ ਆਬੂ ਧਾਬੀ ਤੋਂ ਉਡਾਣ ਭਰੇਗੀ ਅਤੇ ਸਵੇਰੇ 3.30 ’ਤੇ ਚੰਡੀਗੜ੍ਹ ਪਹੁੰਚੇਗੀ, ਜਦਕਿ ਫਲਾਈਟ ਨੰਬਰ 651418 16 ਮਈ ਨੂੰ ਦੁਪਹਿਰ 2.45 ’ਤੇ ਚੰਡੀਗੜ੍ਹ ਤੋਂ ਉਡਾਣ ਭਰ ਕੇ ਸਵੇਰੇ 5.15 ਵਜੇ ਆਬੂ ਧਾਬੀ ਪਹੁੰਚੇਗੀ। ਅੰਤਰਰਾਸ਼ਟਰੀ ਉਡਾਣਾਂ ਦੀ ਬੁਕਿੰਗ ਸ਼ੁਰੂ ਕਰ ਦਿੱਤੀ ਗਈ ਹੈ।
ਚੰਡੀਗੜ੍ਹ ਹਵਾਈ ਅੱਡੇ ਤੋਂ ਇਹ ਦੂਜੀ ਅੰਤਰਰਾਸ਼ਟਰੀ ਉਡਾਣ ਹੋਵੇਗੀ ਅਤੇ ਇਸ ਤੋਂ ਪਹਿਲਾ ਵੀ ਕਈ ਅੰਤਰਰਾਸ਼ਟਰੀ ਉਡਾਣਾਂ ਵੱਖ-ਵੱਖ ਕਾਰਨਾ ਕਰਕੇ ਬੰਦ ਕਰ ਦਿੱਤੀਆਂ ਗਈਆਂ ਸਨ।ਇਸ ਤੋਂ ਪਹਿਲਾਂ ਚੰਡੀਗੜ੍ਹ ਤੋਂ ਬੈਂਕਾਕ ਅਤੇ ਸ਼ਾਰਜਾਹ ਲਈ ਸਿੱਧੀਆਂ ਉਡਾਣਾਂ ਸਨ। ਜਿਨ੍ਹਾਂ ਨੂੰ ਕੁੱਝ ਕਾਰਨਾ ਕਰਕੇ ਬੰਦ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ – ਰੇਲਵੇ ਟਰੈਕ ’ਤੇ ਕਿਸਾਨਾਂ ਨੂੰ ਡਰਾਉਣ ਲਈ ਘੱਲੀ ਮਸ਼ੀਨ, ਧਰਨੇ ’ਚ ਪੈ ਗਈ ਭਾਜੜ