‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਟਿਕਰੀ ਬਾਰਡਰ ‘ਤੇ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ।
ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਹੋਏ ਹਨ ਅਤੇ ਬੀਬੀਆਂ ਵੀ ਵੱਡੀ ਗਿਣਤੀ ਵਿੱਚ ਮੌਜੂਦ ਹਨ। ਕਿਸਾਨਾਂ, ਨੌਜਵਾਨਾਂ ਵੱਲੋਂ ਸਟੇਜ ‘ਤੇ ਤਕਰੀਰਾਂ ਕੀਤੀਆਂ ਜਾ ਰਹੀਆਂ ਹਨ। ਨੌਜਵਾਨਾਂ ਨੇ ਬਸੰਤੀ ਰੰਗੀ ਦੀਆਂ ਪੱਗਾਂ ਬੰਨੀਆਂ ਹੋਈਆਂ ਅਤੇ ਔਰਤਾਂ ਨੇ ਬਸੰਤੀ, ਹਰੇ ਰੰਗ ਦੀਆਂ ਚੁੰਨੀਆਂ ਲਈਆਂ ਹੋਈਆਂ ਹਨ।
ਵੱਡੀ ਗਿਣਤੀ ਵਿੱਚ ਕਿਸਾਨ ਇਸ ਸਮਾਗਮ ਵਿੱਚ ਸ਼ਾਮਿਲ ਹੋ ਰਹੇ ਹਨ। ਕਿਸਾਨਾਂ ਵੱਲੋਂ ਸ਼ਹੀਦਾਂ ਨੂੰ ਯਾਦ ਕਰਕੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।
ਕੁੱਝ ਕਿਸਾਨ ਸ਼ਹੀਦਾਂ ਦੀ ਧਰਤੀ ਜਲ੍ਹਿਆਂਵਾਲਾ ਬਾਗ ਤੋਂ ਮਿੱਟੀ ਲੈ ਕੇ ਇਸ ਸਮਾਗਮ ਵਿੱਚ ਸ਼ਾਮਿਲ ਹੋਏ। ਖਟਕੜ ਕਲਾਂ, ਸੁਨਾਮ, ਸਰਾਭਾ, ਹਿਸਾਰ ਅਤੇ ਮਥੁਰਾ ਤੋਂ ਨੌਜਵਾਨਾਂ ਦੇ ਕਾਫ਼ਲੇ ਦਿੱਲੀ ਦੇ ਬਾਰਡਰਾਂ ’ਤੇ ਪਹੁੰਚੇ ਹਨ। ਇਸ ਮੌਕੇ ਕਿਸਾਨਾਂ ਬੀਬੀਆਂ ਨੇ ਦੇਸ਼ ਦੀ ਆਜ਼ਾਦੀ ਲਈ ਸ਼ਹੀਦ ਹੋਣ ਵਾਲੇ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਿੱਲੀ ਦੇ ਟਿਕਰੀ ਬਾਰਡਰ ਦੇ ਪਕੌੜਾ ਚੌਂਕ ‘ਤੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ।
ਸਾਰੇ ਕਿਸਾਨਾਂ ਨੇ ਬਸੰਤੀ ਰੰਗ ਦੀਆਂ ਪੱਗਾਂ ਬੰਨੀਆਂ ਹੋਈਆਂ ਸਨ ਅਤੇ ਬੀਬੀਆਂ ਵੀ ਵੱਡੀ ਗਿਣਤੀ ਵਿੱਚ ਸਮਾਗਮ ਵਿੱਚ ਸ਼ਾਮਿਲ ਹੋਈਆਂ। ਨੌਜਵਾਨਾਂ ਵੱਲੋਂ ਕ੍ਰਾਂਤੀਕਾਰੀ ਗੀਤ ਗਾਏ ਗਏ।
ਇਸ ਮੌਕੇ ਸਟੇਜ ‘ਤੇ ਹਰਿਆਣਾ ਦੀਆਂ ਔਰਤਾਂ ਨੇ ਆਪਣੇ ਅੰਦਾਜ਼ ਵਿੱਚ ਆਜ਼ਾਦੀ ਘੁਲਾਟੀਆਂ ਨੂੰ ਸਮਰਪਿਤ ਗੀਤ ਗਾਏ। ਇਸ ਮੌਕੇ ਕਿਸਾਨਾਂ ਨੇ ਇਨ੍ਹਾਂ ਸ਼ਹੀਦਾਂ ਸਮੇਤ ਦਿੱਲੀ ਮੋਰਚੇ ‘ਚ ਸ਼ਹੀਦ ਹੋਏ ਕਿਸਾਨ ਸ਼ਹੀਦਾਂ ਨੂੰ ਵੀ ਕੁੱਝ ਸਮਾਂ ਖੜ੍ਹਾ ਰਹਿ ਕੇ ਲਾਲ ਸਲਾਮ ਦਿੱਤਾ, ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।
ਖਟਕੜ ਕਲਾਂ ਦੀ ਧਰਤੀ ਤੋਂ ਸਿੱਧਾ ਪ੍ਰਸਾਰਣ ਵੇਖਣ ਲਈ ‘ਦ ਖ਼ਾਲਸ ਟੀਵੀ ਦੇ ਇਸ ਲਿੰਕ ‘ਤੇ ਕਲਿੱਕ ਕਰੋ :