‘ਦ ਖ਼ਾਲਸ ਬਿਊਰੋ:- ਜੰਮੂ ਕਸ਼ਮੀਰ ‘ਚ ਮੁੱਠਭੇੜ ਦੌਰਾਨ ਸ਼ਹੀਦ ਹੋਏ 29 ਸਾਲਾ ਨੌਜਵਾਨ ਰਾਜਵਿੰਦਰ ਸਿੰਘ ਦਾ ਅੱਜ ਉਸ ਦੇ ਜੱਦੀ ਪਿੰਡ ਦੋਦੜਾ ਵਿਖੇ ਸਰਕਾਰੀ ਸਨਮਾਨਾਂ ਨਾਲ ਸੰਸਕਾਰ ਕੀਤਾ ਜਾਵੇਗਾ। ਸ਼ਹੀਦ ਰਾਜਵਿੰਦਰ ਸਿੰਘ ਨੂੰ 1.30 ਵਜੇ ਦੇ ਕਰੀਬ ਦੇ ਉਸ ਪਿੰਡ ਲਿਆਦਾ ਜਾਵੇਗਾ।

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਹੋਏ ਨੌਜਵਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ, ਪਰਿਵਾਰ ਨੂੰ ਆਰਥਿਕ ਮਦਦ ਲਈ 50 ਲੱਖ ਰੁਪਏ ਅਤੇ ਪਰਿਵਾਰ ਦੇ ਕਿਸੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।

 

ਪਰਿਵਾਰਿਕ ਮੈਂਬਰਾਂ ਅਤੇ ਪਿੰਡ ਵਾਸੀਆਂ ਦਾ ਕਹਿਣੈ ਕਿ ਸਾਨੂੰ ਰਾਜਵਿੰਦਰ ਸਿੰਘ ਦੀ ਸ਼ਹੀਦੀ ‘ਤੇ ਪੂਰਾ ਮਾਣ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਸ਼ਹੀਦ ਹੋਏ ਨੌਜਵਾਨ ਦੀ ਯਾਦ ਵਿੱਚ ਕੋਈ ਚਿੰਨ ਬਣਾਇਆ ਜਾਵੇ। ਜਿਸ ਨਾਲ ਆਉਣ ਵਾਲੇ ਸਮੇਂ ‘ਚ ਪਿੰਡ ਦੇ ਨੌਜਵਾਨਾਂ ਨੂੰ ਕੋਈ ਸੇਧ ਮਿਲ ਸਕੇ।