ਅੱਜ ਖਨੌਰੀ ਬਾਰਡਰ ’ਤੇ ਸ਼ਹੀਦ ਸ਼ੁਭਕਰਨ ਸਿੰਘ ਦੀ ਬਰਸੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਜਗਜੀਤ ਸਿੰਘ ਡੱਲੇਵਾਲ ਆਪਣੀ ਟਰਾਲੀ ’ਚੋਂ ਬਾਹਰ ਆਏ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨੂੰ ਨਤਮਸਤਕ ਹੋਏ।
ਇਸ ਮੌਕੇ ਜਗਜੀਤ ਸਿੰਘ ਡੱਲੇਵਾਲ ਨੇ ਸ਼ਹੀਦ ਸ਼ੁਭਕਰਨ ਸਿੰਘ ਦੀ ਪਹਿਲੀ ਬਰਸੀ ’ਤੇ ਸ਼ਰਧਾਜ਼ਲੀ ਭੇਂਟ ਕੀਤੀ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸ਼ੁਭਕਰਨ ਸਿੰਘ ਭਰੀ ਜਵਾਨੀ ਵਿਚ ਸ਼ਹਾਦਤ ਜਾਮ ਪੀ ਗਿਆ ਹੈ ਉਹ ਨੂੰ ਕਦੇ ਭੁੱਲਿਆ ਨਹੀਂ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਜੇਕਰ ਸਾਡੀ ਸਰਕਾਰ ਲੋਕਤੰਤਗ ਵਿਚ ਵਿਸਵਾਸ਼ ਰੱਖਦੀ ਤਾਂ ਸ਼ੁਭਕਰਨ ’ਤੇ ਗੋਲੀ ਚਲਾਉਣ ਵਾਲਿਆਂ ਖ਼ਿਲਾਫ ਕਾਰਵਾਈ ਹੁੰਦੀ ਅਤੇ ਉਨ੍ਹਾਂ ਨੂੰ ਸਜ਼ਾਵਾਂ ਦਿੱਤੀਆਂ ਜਾਦੀਆਂ ਪਰ ਹੋਇਆ ਇਸਦੇ ਉਲਟ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਅਫਸਰਾਂ ਨੇ ਕਿਸਾਨਾਂ ਤੇ ਗੋਲੀਆਂ ਚਲਾਈਆਂ ਉਨ੍ਹਾਂ ਨੂੰ ਸਰਕਾਰ ਵੱਲੋਂ ਸਨਮਾਨਿਤ ਕੀਤਾ ਗਿਆ ਹੈ।
ਉਨਾਂ ਨੇ ਸਵਾਲ ਕਰਦਿਆਂ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਇੱਕ ਪਾਸੇ ਦੇਸ਼ ਦੇ ਪ੍ਰਧਾਨ ਮੰਤਰੀ ਵਿਦੇਸ਼ ਜਾ ਕੇ ਇਹ ਕਹਿ ਰਹੇ ਹਨ ਕਿ ਭਾਰਤ ਸਭ ਤੋਂ ਵੱਡਾ ਲੋਕਤੰਤਰ ਦੇਸ਼ ਹੈ ਪਰ ਕੀ ਸਭ ਤੋਂ ਵੱਡੇ ਲੋਕ ਤੰਤਰ ਦੇਸ਼ ਵਿੱਚ ਕਿਸਾਨਾਂ ਨਾਲ ਅਜਿਹਾ ਵਿਵਹਾਰ ਕੀਤਾ ਜਾਂਦਾ ਹੈ।