ਪੰਜਾਬੀ ਗਾਇਕ ਅਤੇ ਬਿੱਗ ਬੌਸ ਸੀਜ਼ਨ 13 ਦੀ ਫਾਈਨਲਿਸਟ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਨੂੰ ਇੱਕ ਅਣਪਛਾਤੇ ਮੋਬਾਈਲ ਨੰਬਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸੀ। ਜਿਸ ਤੋਂ ਬਾਅਦ ਪੁਲਿਸ ਵਲੋਂ ਕੀਤੀ ਜਾ ਰਹੀ ਭਾਲ ‘ਤੇ ਹੈ ਇਹ ਪਤਾ ਚਲਿਆ ਹੈ ਕਿ ਅਦਾਕਾਰਾ ਦੇ ਪਿਤਾ ਨੂੰ ਧਮਕੀ ਦੇਣ ਵਾਲਾ ਪੁਰਾਣਾ ਗੰਨਮੈਨ ਸੀ। ਸੰਤੋਖ ਗਿੱਲ ਨੇ ਦੱਸਿਆ ਸੀ ਕਿ ਸ਼ੁੱਕਰਵਾਰ ਨੂੰ ਉਹ ਕਿਸੇ ਕੰਮ ਦੇ ਸਿਲਸਿਲੇ ‘ਚ ਆਪਣੀ ਕਾਰ ‘ਚ ਤਰਨਤਾਰਨ ਵੱਲ ਜਾ ਰਹੇ ਸੀ। ਇਸੇ ਦੌਰਾਨ ਉਸ ਦੇ ਮੋਬਾਈਲ ‘ਤੇ ਅਣਪਛਾਤੇ ਨੰਬਰ ਤੋਂ ਕਾਲ ਆਈ।
ਫੋਨ ਕਰਨ ਵਾਲੇ ਨੇ ਉਸ ਨੂੰ ਧਮਕੀ ਦਿੱਤੀ ਕਿ ਉਹ ਦੀਵਾਲੀ ਤੋਂ ਪਹਿਲਾਂ ਉਨ੍ਹਾਂ ਨੂੰ ਮਾਰ ਦੇਵੇਗਾ। ਫੋਨ ਕਰਨ ਵਾਲੇ ਨੇ ਧ ਮਕੀ ਦਿੱਤੀ ਕਿ ਉਹ ਉਨ੍ਹਾਂ ਨੂੰ ਗੋਲੀਆਂ ਨਾਲ ਨਹੀਂ ਬਲਕਿ ਟੁਕੜਿਆਂ ਵਿੱਚ ਮਾਰੇਗਾ।
ਦੱਸ ਦਈਏ ਕਿ ਲੰਘੇ ਕੱਲ੍ਹ ਪੰਜਾਬੀ ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਕਥਿਤ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਸਬੰਧੀ ਸੰਤੋਖ ਸਿੰਘ ਨੇ ਅੱਜ ਜ਼ਿਲ੍ਹਾ ਦਿਹਾਤੀ ਪੁਲੀਸ ਦੇ ਐੱਸਐੱਸਪੀ ਸਵਪਨ ਸ਼ਰਮਾ ਕੋਲ ਸ਼ਿਕਾਇਤ ਦੇ ਕੇ ਸੁਰੱਖਿਆ ਦੀ ਮੰਗ ਕੀਤੀ ਸੀ। ਉਨ੍ਹਾਂ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਫੋਨ ਰਾਹੀਂ ਧਮਕੀ ਦੇਣ ਵਾਲੇ ਨੇ ਆਪਣਾ ਨਾਮ ਹੈਪੀ ਦੱਸਿਆ ਤੇ ਦੀਵਾਲੀ ਤੋਂ ਪਹਿਲਾਂ ਹੱਤਿਆ ਕਰਨ ਦੀ ਧਮਕੀ ਦਿੱਤੀ। ਉਨ੍ਹਾਂ ਆਖਿਆ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਧਮਕੀ ਭਰੇ ਫੋਨ ਆ ਚੁੱਕੇ ਹਨ। ਉਨ੍ਹਾਂ ਆਖਿਆ ਕਿ ਜੇਕਰ ਪੁਲੀਸ ਸੁਰੱਖਿਅਤ ਮਾਹੌਲ ਮੁਹੱਈਆ ਨਹੀਂ ਕਰਵਾ ਸਕਦੀ ਤਾਂ ਮਜਬੂਰਨ ਉਨ੍ਹਾਂ ਨੂੰ ਪੰਜਾਬ ਛੱਡ ਕੇ ਜਾਣਾ ਪਵੇਗਾ। ਇਸ ਤੋਂ ਪਹਿਲਾਂ ਵੀ ਜੰਡਿਆਲਾ ਗੁਰੂ ਇਲਾਕੇ ‘ਚ ਸੁੱਖ ‘ਤੇ ਦੋ ਬਾਈਕ ਸਵਾਰ ਨੌਜਵਾਨਾਂ ਨੇ ਉਸ ਦੀ ਕਾਰ ‘ਤੇ ਗੋਲੀਆਂ ਚਲਾ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਸੀ।