Punjab

ਸ਼ਾਮ ਸੁੰਦਰ ਅਰੋੜਾ ਨੇ ਮੁੜ ਮਾਰੀ ਪਲਟੀ, ਕੀਤੀ ਘਰ ਵਾਪਸੀ

ਬਿਊਰੋ ਰਿਪੋਰਟ –   ਸਾਬਕਾ ਕੈਬਨਿਟ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਸਾਬਕਾ ਵਿਧਾਇਕ ਸ਼ਾਮ ਸੁੰਦਰ ਅਰੋੜਾ (Sham Sundar Arora) ਦੁਬਾਰਾ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਹ ਭਾਜਪਾ (BJP) ਛੱਡ ਕੇ ਦੁਬਾਰਾ ਕਾਂਗਰਸ (Congress) ਵਿੱਚ ਆ ਗਏ ਹਨ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਦੀ ਟਿਕਟ ‘ਤੇ ਲੜੇ ਸਨ ਪਰ ਚੋਣਾਂ ਤੋਂ ਬਾਅਦ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਉਨ੍ਹਾਂ ਨੇ ਅੱਜ ਦਿੱਲੀ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਦੀ ਅਗਵਾਈ ਵਿੱਚ ਮੁੜ ਵਾਪਸੀ ਕੀਤੀ ਹੈ। 

ਦੱਸ ਦੇਈਏ ਕਿ ਸ਼ਾਮ ਸੁੰਦਰ ਅਰੋੜਾ ਪਿਛਲੀ ਕਾਂਗਰਸ ਸਮੇਂ ਕੈਬਨਿਟ ਮੰਤਰੀ ਸਨ ਅਤੇ ਉਹ ਦੁਆਬੇ ਦੀ ਸਿਆਸਤ ਵਿੱਚ ਵੱਡਾ ਚਿਹਰਾ ਹਨ। ਉਹ 2022 ਦੀਆਂ ਚੋਣਾਂ ਵਿੱਚ ਕਾਮਯਾਬ ਨਹੀਂ ਹੋਏ ਸਨ ਪਰ ਫਿਰ ਵੀ ਉਨ੍ਹਾਂ ਦਾ ਆਪਣੇ ਇਲਾਕੇ ਵਿੱਚ ਚੰਗਾ ਰਸੂਖ ਹੈ। 

ਸ਼ਾਮ ਸੁੰਦਰ ਅਰੋੜਾ ਖਿਲਾਫ ਵਿਜੀਲੈਂਸ ਵਿਭਾਗ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਆਪਣੇ ਖਿਲਾਫ ਜਾਂਚ ਰੁਕਵਾਉਣ ਲਈ ਵਿਜੀਲੈਂਸ ਦੇ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਵੀ ਕੋਸ਼ਿਸ਼ ਕੀਤੀ ਸੀ। ਜਿਸ ਕਰਕੇ ਉਨ੍ਹਾਂ ਨੂੰ ਜੇਲ੍ਹ ਜਾਣਾ ਪਿਆ ਸੀ। ਸ਼ਾਮ ਸੁੰਦਰ ਅਰੋੜਾ ਫਿਲਹਾਲ ਹੁਣ ਜ਼ਮਾਨਤ ਤੇ ਚੱਲ ਰਹੇ ਹਨ। ਉਨ੍ਹਾਂ ਦੀ ਵਾਪਸੀ ਨਾਲ ਕਾਂਗਰਸ ਨੂੰ ਕਿੰਨਾ ਕੋ ਫਾਇਦਾ ਹੁੰਦਾ ਹੈ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

ਇਹ ਵੀ ਪੜ੍ਹੋ –   ਪੱਛਮੀ ਬੰਗਾਲ ਵਿਰੋਧੀ ਧਿਰ ਦੇ ਲੀਡਰ ਨੇ ਟੀ.ਐਮ.ਸੀ ਤੇ ਲਗਾਇਆ ਵੱਡਾ ਇਲਜ਼ਾਮ! ਡਰਾਈਵਰ ਹੋਇਆ ਜ਼ਖ਼ਮੀ!