ਬਿਉਰੋ ਰਿਪੋਰਟ – ਸ਼ੰਭੂ ਬਾਰਡਰ ‘ਤੇ ਇੱਕ ਕਿਸਾਨ ਨੇ ਆਪਣੀ ਜ਼ਿੰਦਗੀ ਖਤਮ ਕਰਨ ਦੀ ਕੋਸ਼ਿਸ਼ ਕੀਤੀ,ਕਿਸਾਨ ਆਗੂ ਤੇਜਵੀਰ ਸਿੰਘ ਨੇ ਕਿਹਾ ਆਪਣੀ ਜ਼ਿੰਦਗੀ ਲੈਣ ਵਾਲੇ ਕਿਸਾਨ ਆਗੂ ਦਾ ਨਾਂ ਜੋਧ ਸਿੰਘ ਨੇ ਸਲਫਾਜ ਨਿਗਲ ਲਿਆ ਹੈ । ਕਿਸਾਨ ਆਗੂ ਦੀ ਹਾਲਤ ਗੰਭੀਰ ਹੋਣ ਦੀ ਵਜ੍ਹਾ ਕਰਕੇ ਉਸ ਨੂੰ ਰਾਜਿੰਦਰਾ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ।
ਮਰਨ ਵਰਤ ਦੇ 19ਵੇਂ ਦਿਨ ਜਗਜੀਤ ਸਿੰਘ ਡੱਲੇਵਾਲ ਡੱਟੇ ਹੋਏ ਹਨ । ਸ਼ਨੀਵਾਰ ਦੁਪਹਿਰ ਤਕਰੀਬਨ ਸਵਾ 2 ਵਜੇ ਉਨ੍ਹਾਂ ਨੂੰ ਮੰਚ ‘ਤੇ ਲਿਆਇਆ ਗਿਆ ਜਿੱਥੋਂ ਉਨ੍ਹਾਂ ਨੇ ਸੰਬੋਧਨ ਕਰਦੇ ਹੋਏ ਕੇਂਦਰ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ । ਡੱਲੇਵਾਲ ਨੇ ਕਿਹਾ ਮੈਂ ਸੁਪਰੀਮ ਕੋਰਟ ਦਾ ਧੰਨਵਾਦ ਕਰਦਾ ਹਾਂ ਜਿੰਨਾਂ ਨੇ ਮੇਰੀ ਸਿਹਤ ਦੀ ਚਿੰਤਾ ਕੀਤੀ ਹੈ । ਪਰ ਮੈਂ ਅਦਾਲਤ ਨੂੰ ਅਪੀਲ ਕਰਨਾ ਚਾਹੁੰਦਾ ਹਾਂ ਕਿ ਰੋਜ਼ਾਨਾ ਹੋਣ ਵਾਲੀ ਕਿਸਾਨਾਂ ਦੀਆਂ ਖੁਦਖੁਸ਼ੀਆਂ ਨੂੰ ਰੋਕਿਆ ਜਾਵੇ । ਅਦਾਲਤ ਸਰਕਾਰ ਨੂੰ ਨਿਰਦੇਸ਼ ਦੇਵੇ ਕਿ MSP ਗਰੰਟੀ ਕਾਨੂੰਨ ਅਤੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਜਾਣ । ਉਨ੍ਹਾਂ ਕਿਹਾ 7 ਲੱਖ ਕਿਸਾਨ ਖੁਦਕੁਸ਼ੀ ਕਰ ਚੁੱਕੇ ਹਨ ।
ਕਿਸਾਨਾਂ ਵਲੋਂ ਪੰਜਾਬ ਭਰ ਵਿਚ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਸ਼ੰਭੂ ਮੋਰਚੇ ’ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 18 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ। 16 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਦੇਸ਼ ਦੇ ਬਾਕੀ ਸੂਬਿਆਂ ਵਿੱਚ ਟਰੈਕਟਰ ਮਾਰਚ ਹੋਵੇਗਾ