Punjab

ਚੰਡੀਗੜ੍ਹ ‘ਚ ਇਨਸਾਨੀਅਤ ਹੋਈ ਸ਼ਰਮਸਾਰ , ਨਾਬਾਲਗ ਲੜਕੀ ਨਾਲ ਹੋਈ ਇਹ ਘਿਨੌਣੀ ਹਰਕਤ…

Shame on humanity in Chandigarh, 5 people raped a minor girl

ਚੰਡੀਗੜ੍ਹ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਸਰਕਾਰੀ ਸਕੂਲ ਦੀ ਇੱਕ ਨਾਬਾਲਗ ਵਿਦਿਆਰਥਣ ਨਾਲ ਉਸ ਦੇ ਹੀ ਸਕੂਲ ਵਿੱਚ ਪੜ੍ਹਨ ਵਾਲੇ ਨਾਬਾਲਗ ਵਿਦਿਆਰਥੀਆਂ ਵੱਲੋਂ ਸਮੂਹਿਰ ਜਬਰ –ਜਿਨਾਹ ਦੀ ਘਿਨੌਣੀ ਹਰਕਤ ਨੂੰ ਅੰਜਾਮ ਦਿੱਤਾ ਗਿਆ ਹੈ।

ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਨੇ ਇਸ ਘਟਨਾ ਦੇ ਮੁਲਜ਼ਮ ਨਾਬਾਲਗ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕਰਕੇ ਬਾਲ ਸੁਧਾਰ ਘਰ ਵਿੱਚ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ ਪੀੜਤਾ 7ਵੀਂ ਕਲਾਸ ਦੀ ਵਿਦਿਆਰਥਣ ਹੈ, ਜਿਸ ਨਾਲ ਉਸਦੇ ਹੀ ਸਕੂਲ ਦੇ 5 ਵਿਦਿਆਰਥੀਆਂ ਨੇ ਜਬਰ–ਜਿਨਾਹ ਕੀਤਾ ਹੈ। ਇਨ੍ਹਾਂ ਵਿੱਚੋਂ ਕਝ ਮੁਲਜ਼ਮ ਪੀੜਤਾ ਦੇ ਸਹਿਪਾਠੀ ਹਨ।

ਫੜੇ ਗਏ ਤਿੰਨੇ ਮੁਲਜ਼ਮ ਨੌਵੀਂ ਜਮਾਤ ਵਿੱਚ ਪੜ੍ਹਦੇ ਹਨ। ਸਬੰਧਤ ਥਾਣੇ ਦੀ ਪੁਲਿਸ ਨੇ 18 ਮਈ ਨੂੰ ਕੇਸ ਦਰਜ ਕੀਤਾ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਪੂਰੀ ਤਰ੍ਹਾਂ ਚੁੱਪ ਹੈ। ਪੁਲਿਸ ਨੇ ਪੰਜਾਂ ਮੁਲਜ਼ਮਾਂ ਨੂੰ ਬਾਲ ਅਦਾਲਤ ਵਿੱਚ ਪੇਸ਼ ਕਰਕੇ ਬਾਲ ਸੁਧਾਰ ਘਰ ਭੇਜ ਦਿੱਤਾ ਹੈ।

ਦੋਸ਼ ਹੈ ਕਿ ਸਕੂਲ ‘ਚ ਛੁੱਟੀ ਹੋਣ ਤੋਂ ਬਾਅਦ ਉਕਤ ਵਿਦਿਆਰਥੀਆਂ ਨੇ ਪੀੜਤਾ ਨਾਲ ਝਾੜੀਆਂ ‘ਚ ਸਮੂਹਿਕ ਜਬਰ-ਜ਼ਿਨਾਹ ਕੀਤਾ। ਪੀੜਤਾ ਨੇ ਘਰ ਜਾ ਕੇ ਆਪਣੀ ਮਾਂ ਨੂੰ ਸਾਰੀ ਗੱਲ ਦੱਸੀ। ਪੀੜਤਾ ਨੂੰ ਉਸ ਦੇ ਗੁਆਂਢ ‘ਚ ਰਹਿਣ ਵਾਲਾ ਵਿਦਿਆਰਥੀ ਕਾਫ਼ੀ ਸਮੇਂ ਤੋਂ ਬਲੈਕਮੇਲ ਕਰ ਰਿਹਾ ਸੀ। ਉਸ ਦੇ ਕਹਿਣ ‘ਤੇ ਪੀੜਤਾ ਨੇ ਇਕ ਦੁਕਾਨ ਦੇ ਗੱਲੇ ‘ਚੋਂ ਪੈਸੇ ਚੋਰੀ ਕੀਤੇ ਸਨ। ਇਸ ਤੋਂ ਬਾਅਦ ਵਿਦਿਆਰਥੀ ਇਸ ਚੋਰੀ ਨੂੰ ਲੈ ਕੇ ਉਸ ਨੂੰ ਬਲੈਕਮੇਲ ਕਰਨ ਲੱਗਾ।

ਪਹਿਲਾਂ ਨਾਬਾਲਗ ਵਿਦਿਆਰਥੀ ਨੇ ਵਿਦਿਆਰਥਣ ਨਾਲ ਬਲਾਤਕਾਰ ਕੀਤਾ, ਫਿਰ ਆਪਣੇ ਦੋਸਤਾਂ ਨੂੰ ਇਸ ਬਾਰੇ ਦੱਸਿਆ। ਪੀੜਤਾ ਨੇ ਦੱਸਿਆ ਕਿ ਉਕਤ ਵਿਦਿਆਰਥੀ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਨੂੰ ਲਗਾਤਾਰ ਬਲੈਕਮੇਲ ਕਰ ਰਿਹਾ ਸੀ ਅਤੇ ਉਸ ਨੂੰ ਡਰ ਸੀ ਕਿ ਉਹ ਕਿਤੇ ਚੋਰੀ ਵਾਲੀ ਗੱਲ ਉਸ ਦੇ ਘਰ ਵਾਲਿਆਂ ਨੂੰ ਨਾ ਦੱਸ ਦੇਵੇ। ਫਿਲਹਾਲ ਚਾਈਲਡ ਹੈਲਪਲਾਈਨ ਦੀ ਸ਼ਿਕਾਇਤ ‘ਤੇ ਪੁਲਿਸ ਨੇ ਪੀੜਤਾ ਨਾਲ ਸਮੂਹਿਕ ਜਬਰ-ਜ਼ਿਨਾਹ ਕਰਨ ਵਾਲੇ ਵਿਦਿਆਰਥੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।