ਮੁੰਬਈ : ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ (Mumbai) ਦੇ ਘਾਟਕੋਪਰ ਇਲਾਕੇ ਤੋਂ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਇੱਕ ਘਟਨਾ ਸਾਹਮਣੇ ਆਈ ਹੈ ਜਿੱਥੇ ਇੱਕ ਮਾਨਸਿਕ ਤੌਰ ‘ਤੇ ਬੀਮਾਰ ਲੜਕੀ (Mentally Unstable) ਨਾਲ ਤਿੰਨ ਨਾਬਾਲਗਾਂ (Minors) ਨੇ ਬਲਾਤਕਾਰ (Rape) ਕੀਤਾ ਹੈ। ਨਾਬਾਲਗਾਂ ਨੇ ਪਬਲਿਕ ਟਾਇਲਟ ਦੇ ਅੰਦਰ ਬੱਚੀ ਨਾਲ ਬਲਾਤਕਾਰ ਕੀਤਾ। ਤਿੰਨਾਂ ਨੇ ਇਸ ਦੀ ਵੀਡੀਓ ਵੀ ਰਿਕਾਰਡ ਕੀਤੀ ਅਤੇ ਬਾਅਦ ‘ਚ ਸੋਸ਼ਲ ਮੀਡੀਆ ‘ਤੇ ਅਪਲੋਡ ਕਰ ਦਿੱਤੀ। TOI ਦੀ ਖ਼ਬਰ ਦੇ ਅਨੁਸਾਰ, ਮੁੰਬਈ ਪੁਲਿਸ ਘਟਨਾ ਤੋਂ ਬਾਅਦ ਤੁਰੰਤ ਹਰਕਤ ਵਿੱਚ ਆ ਗਈ ਅਤੇ ਤਿੰਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਨ੍ਹਾਂ ਨੂੰ ਬਾਲ ਘਰ ਭੇਜ ਦਿੱਤਾ।
ਪੁਲਿਸ ਮੁਤਾਬਿਕ ਇਹ ਅਪਰਾਧ ਸ਼ੁੱਕਰਵਾਰ ਨੂੰ ਸਾਹਮਣੇ ਆਇਆ। ਲੜਕੀ ਨੇ ਪੁਲਿਸ ਨੂੰ ਦੱਸਿਆ ਕਿ ਜਦੋਂ ਉਹ ਇਕ ਪਬਲਿਕ ਟਾਇਲਟ ‘ਚ ਟਾਇਲਟ ਕਰਨ ਗਈ ਸੀ ਉਦੋਂ ਦੀ ਤਿੰਨੋ ਦੋਸ਼ੀ ਅੰਦਰ ਦਾਖਲ ਹੋ ਗਏ ਅਤੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ ਅਤੇ ਵੀਡੀਓ ਰਿਕਾਰਡ ਕਰ ਲਿਆ। ਇਸ ਤੋਂ ਬਾਅਦ ਇਸ ਨੂੰ ਸੋਸ਼ਲ ਮੀਡੀਆ ‘ਤੇ ਅਪਲੋਡ ਕਰ ਦਿੱਤਾ। ਵੀਡੀਓ ਬਾਰੇ ਪਤਾ ਲੱਗਣ ‘ਤੇ ਲੜਕੀ ਦੇ ਭਰਾ ਨੇ ਪਰਿਵਾਰ ਨੂੰ ਘਟਨਾ ਦੀ ਜਾਣਕਾਰੀ ਦਿੱਤੀ।
ਘਟਨਾ ਦੀ ਜਾਣਕਾਰੀ ਦਿੰਦੇ ਹੋਏ ਘਾਟਕੋਪਰ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਜਦੋਂ ਲੜਕੀ ਟਾਇਲਟ ਗਈ ਤਾਂ ਦੋਸ਼ੀਆਂ ਨੇ ਕਥਿਤ ਤੌਰ ‘ਤੇ ਉਸ ਨਾਲ ਜ਼ਬਰਦਸਤੀ ਕੀਤੀ ਅਤੇ ਉਸ ਨਾਲ ਬਲਾਤਕਾਰ ਕੀਤਾ ਅਤੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਅਪਲੋਡ ਕਰ ਦਿੱਤਾ। ਇਸ ਮਾਮਲੇ ਵਿੱਚ ਘਾਟਕੋਪਰ ਪੁਲਿਸ ਨੇ ਆਈਪੀਸੀ ਦੀ ਧਾਰਾ 376, 376 (ਜੇ) (ਐਲ), 323, 500, 34 ਅਤੇ ਪੋਕਸੋ ਦੀ ਧਾਰਾ 4 ਅਤੇ IT ਦੀ ਧਾਰਾ 66 (ਈ) 67 (ਬੀ) ਤਹਿਤ ਕੇਸ ਦਰਜ ਕਰਕੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਆਈ.ਟੀ. ਨੇ ਕੀਤਾ ਹੈ
ਪੁਲਿਸ ਨੇ ਅੱਗੇ ਦੱਸਿਆ ਕਿ ਮੁਲਜ਼ਮਾਂ ਦੇ ਨਾਬਾਲਗ ਹੋਣ ਕਾਰਨ ਤਿੰਨਾਂ ਨੂੰ ਡੋਂਗਰੀ ਸਥਿਤ ਬਾਲ ਸੁਧਾਰ ਘਰ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਇਸ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਮਹੀਨੇ ਦੀ ਸ਼ੁਰੂਆਤ ‘ਚ ਦੱਖਣੀ ਮੁੰਬਈ ਤੋਂ ਇਕ ਖੌਫਨਾਕ ਮਾਮਲਾ ਸਾਹਮਣੇ ਆਇਆ ਸੀ। ਇੱਥੇ ਮੁੰਬਈ ਦੇ ਇੱਕ ਸਿਵਿਕ ਸਕੂਲ ਵਿੱਚ ਇੱਕ 15 ਸਾਲ ਦੇ ਲੜਕੇ ਨੇ 5 ਸਾਲ ਦੀ ਬੱਚੀ ਨਾਲ ਬਲਾਤਕਾਰ ਕੀਤਾ। ਬਾਅਦ ਵਿੱਚ ਪੁਲਿਸ ਨੇ 15 ਸਾਲਾ ਲੜਕੇ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਘਟਨਾ ‘ਚ ਲੜਕਾ ਲੜਕੀ ਨੂੰ ਵਰਗਲਾ ਕੇ ਸਕੂਲ ਲੈ ਗਿਆ ਅਤੇ ਉਸ ਨਾਲ ਬਲਾਤਕਾਰ ਕੀਤਾ।