ਪਟਿਆਲਾ : ਕਿਸਾਨਾਂ ਵੱਲੋਂ ਭਾਜਪਾ ਆਗੂ ਪ੍ਰਨੀਤ ਕੌਰ ਦਾ ਤਿੱਖਾ ਵਿਰੋਧ ਕੀਤਾ ਗਿਆ ਹੈ। ਦਰਅਸਲ ਪ੍ਰਨੀਤ ਕੌਰ ਪਟਿਆਲਾ ਦੀ ਦਾਣਾ ਮੰਡੀ ਵਿਖੇ ਪਹੁੰਚੇ ਸਨ ਜਿੱਥੇ ਕਿਸਾਨਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਹੈ। ਜਿਸ ਤੋਂ ਬਾਅਦ ਕਿਸਾਨਾਂ ਦਾ ਪੁਲਿਸ ਨਾਲ ਧੱਕਾ-ਮੁੱਕੀ ਵੀ ਹੋਈ ਹੈ।
ਜਾਣਕਾਰੀ ਮੁਤਾਬਕ ਭਾਜਪਾ ਆਗੂ ਪ੍ਰਨੀਤ ਕੌਰ ਅੱਜ ਪਟਿਆਲਾ ਦੀ ਦਾਣਾ ਮੰਡੀ ਵਿਖੇ ਪਹੁੰਚੇ ਸਨ, ਜਿੱਥੇ ਕਿਸਾਨਾਂ ਨੇ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਇਸੇ ਦੌਰਾਨ ਕਿਸਾਨਾਂ ਦੀ ਪੁਲਿਸ ਨਾਲ ਝੜਪ ਵੀ ਹੋ ਗਈ।
ਇਸ ਤੋਂ ਬਾਅਦ ਪ੍ਰਨੀਤ ਕੌਰ ਨੇ ਕਿਹਾ ਕਿ ਵਿਰੋਧ ਕਰਨਾ ਅਤੇ ਮੁਰਦਾਬਾਦ ਦੇ ਨਾਅਰੇ ਲਗਾਉਣਾ ਕਿਸਾਨਾਂ ਦਾ ਹੱਕ ਹੈ ਪਰ ਮੈਂ ਕਿਸਾਨਾਂ ਦਾ ਹੱਕ ’ਚ ਲੜਦੀ ਰਹਾਂਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ 44 ਹਜ਼ਾਰ ਕਰੋੜ ਦੀ ਕੈਸ਼ ਕ੍ਰੈਡਿਟ ਲਿਮਟ ਦਿੱਤੀ ਹੈ ਅਤੇ ਪਹਿਲੀ ਵਾਰ ਝੋਨੇ ਦੀ ਖਰੀਦ ਨੂੰ ਲੈ ਕੇ ਅਜਿਹੇ ਹਾਲਾਤ ਬਣੇ ਹਨ।
ਦੂਜੇ ਬੰਨੇ ਕਿਸਾਨਾਂ ਦਾ ਕਹਿਣਾ ਹੈ ਕਿ ਕਿੰਨੀ ਵਾਰ ਉਨ੍ਹਾਂ ਨੇ ਪ੍ਰਨੀਤ ਕੌਰ ਦੇ ਘਰ ਦੇ ਬਾਹਰ ਧਰਨਾ ਲਗਾਇਆ ਹੈ ਪਰ ਕਦੇ ਉਨ੍ਹਾਂ ਨੇ ਕਿਸਾਨਾਂ ਦੀ ਸਾਰ ਨਹੀਂ ਲਈ ਅਤੇ ਹੁਣ ਮੰਡੀਆਂ ’ਚ ਆ ਕੇ ਡਰਾਮੇਬਾਜ਼ੀ ਕਰ ਰਹੇ ਹਨ।