The Khalas Tv Blog India ਸ਼ੀਲ ਨਾਗੂ ਨੇ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਚੁੱਕੀ ਸਹੁੰ,ਪੰਜਾਬ ਹਰਿਆਣਾ ਦੇ ਮੁੱਖ ਮੰਤਰੀ ਰਹੇ ਮੌਜੂਦ
India Punjab

ਸ਼ੀਲ ਨਾਗੂ ਨੇ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਚੁੱਕੀ ਸਹੁੰ,ਪੰਜਾਬ ਹਰਿਆਣਾ ਦੇ ਮੁੱਖ ਮੰਤਰੀ ਰਹੇ ਮੌਜੂਦ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵ-ਨਿਯੁਕਤ ਚੀਫ਼ ਜਸਟਿਸ (Chandigarh High Court Chief Justice) ਸ਼ੀਲ ਨਾਗੂ ਦਾ ਅੱਜ ਸਹੁੰ ਚੁੱਕ ਸਮਾਗਮ ਸੀ। ਇਹ ਪ੍ਰੋਗਰਾਮ ਪੰਜਾਬ ਰਾਜ ਭਵਨ ਵਿਖੇ ਕਰਵਾਇਆ ਗਿਆ। ਹਾਈ ਕੋਰਟ ਦੇ ਨਵ-ਨਿਯੁਕਤ ਚੀਫ਼ ਜਸਟਿਸ ਸ਼ੀਲ ਨਾਗੂ ਨੇ ਸਹੁੰ ਚੁੱਕ ਲਈ ਹੈ।

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੌਜੂਦ ਸਨ।

ਹਾਈ ਕੋਰਟ ਵਿੱਚ ਪਿਛਲੇ 9 ਮਹੀਨਿਆਂ ਤੋਂ ਚੀਫ਼ ਜਸਟਿਸ ਦੀ ਤਾਇਨਾਤੀ ਨਹੀਂ ਸੀ। 13 ਅਕਤੂਬਰ, 2023 ਨੂੰ ਜਸਟਿਸ ਰਵੀ ਸ਼ੰਕਰ ਝਾਅ ਦੇ ਸੇਵਾਮੁਕਤ ਹੋਣ ਤੋਂ ਬਾਅਦ, ਪਹਿਲਾਂ ਜਸਟਿਸ ਰਿਤੂ ਬਾਹਰੀ ਅਤੇ ਫਿਰ ਜਸਟਿਸ ਜੀਐਸ ਸੰਧਾਵਾਲੀਆ ਨੂੰ ਕਾਰਜਕਾਰੀ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਜਸਟਿਸ ਸ਼ੀਲ ਨਾਗੂ ਮੱਧ ਪ੍ਰਦੇਸ਼ ਹਾਈ ਕੋਰਟ ਵਿੱਚ ਕੰਮ ਕਰ ਰਹੇ ਸਨ।

ਇਹ ਪ੍ਰੋਗਰਾਮ ਸਵੇਰੇ 10:00 ਵਜੇ ਸ਼ਹੋਵੇਗਾ। ਇਹ ਅਸਾਮੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਿਛਲੇ 9 ਮਹੀਨਿਆਂ ਤੋਂ ਖਾਲੀ ਪਈ ਸੀ। 13 ਅਕਤੂਬਰ, 2023 ਨੂੰ ਜਸਟਿਸ ਰਵੀ ਸ਼ੰਕਰ ਝਾਅ ਦੇ ਸੇਵਾਮੁਕਤ ਹੋਣ ਤੋਂ ਬਾਅਦ, ਪਹਿਲਾਂ ਜਸਟਿਸ ਰਿਤੂ ਬਾਹਰੀ ਅਤੇ ਫਿਰ ਜਸਟਿਸ ਜੀਐਸ ਸੰਧਾਵਾਲੀਆ ਨੂੰ ਕਾਰਜਕਾਰੀ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਸੀ।

ਜਸਟਿਸ ਨਾਗੂ ਇਸ ਸਮੇਂ ਮੱਧ ਪ੍ਰਦੇਸ਼ ਹਾਈ ਕੋਰਟ ਵਿੱਚ ਵਧੀਕ ਜੱਜ ਵਜੋਂ ਕੰਮ ਕਰ ਰਹੇ ਹਨ। ਇਸ ਤੋਂ ਪਹਿਲਾਂ ਪੰਜਾਬ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਵੀ ਮੱਧ ਪ੍ਰਦੇਸ਼ ਤੋਂ ਆ ਚੁੱਕੇ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜੱਜਾਂ ਦੀਆਂ ਕੁੱਲ 85 ਮਨਜ਼ੂਰ ਅਸਾਮੀਆਂ ਹਨ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਇਸ ਸਾਲ ਤਿੰਨ ਹੋਰ ਜੱਜ ਸੇਵਾਮੁਕਤ ਹੋ ਰਹੇ ਹਨ। ਪਰ ਇਸ ਵੇਲੇ ਸਿਰਫ਼ 54 ਜੱਜ ਹੀ ਮੌਜੂਦ ਹਨ। ਸੁਪਰੀਮ ਕੋਰਟ ਨੇ ਕਰੀਬ 7 ਮਹੀਨੇ ਪਹਿਲਾਂ ਜਸਟਿਸ ਨਾਗੂ ਨੂੰ ਤਰੱਕੀ ਦੇਣ ਦੀ ਸਿਫਾਰਿਸ਼ ਕੀਤੀ ਸੀ ਪਰ ਕੇਂਦਰ ਸਰਕਾਰ ਨੇ ਪਿਛਲੇ ਹਫ਼ਤੇ ਹੀ ਉਨ੍ਹਾਂ ਦੇ ਚੀਫ਼ ਜਸਟਿਸ ਬਣਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ।

ਜਸਟਿਸ ਨਾਗੂ ਨੂੰ ਮਈ 2011 ਵਿੱਚ ਮੱਧ ਪ੍ਰਦੇਸ਼ ਹਾਈ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਸੀ। ਕੇਂਦਰ ਨੇ ਇਸ ਸਾਲ 22 ਮਈ ਨੂੰ ਉਨ੍ਹਾਂ ਨੂੰ ਐਮਪੀ ਹਾਈ ਕੋਰਟ ਦਾ ਕਾਰਜਕਾਰੀ ਚੀਫ਼ ਜਸਟਿਸ ਨਿਯੁਕਤ ਕੀਤਾ ਸੀ।

 

Exit mobile version