‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅੱਜ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਅਠਾਰਵੀਂ ਬਰਸੀ ਵਿੱਚ ਸ਼ਿਰਕਤ ਕਰਨ ਲਈ ਉਨ੍ਹਾਂ ਦੇ ਜੱਦੀ ਪਿੰਡ ਟੌਹੜਾ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਜਥੇਦਾਰ ਟੌਹੜਾ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਜਥੇਦਾਰ ਗੁਰਚਰਨ ਸਿੰਘ ਟੌਹੜਾ ਵਰਗੀ ਬੇਦਾਗ਼ ਸ਼ਖਸੀਅਤ ਦੀ ਹੋਰ ਕੋਈ ਮਿਸਾਲ ਨਹੀਂ ਹੋ ਸਕਦੀ। ਉਹਨਾਂ ਨੇ ਆਪਣਾ ਪੂਰਾ ਜੀਵਨ ਮਨੁੱਖਤਾ ਦੀ ਸੇਵਾ ਦੇ ਲੇਖੇ ਲਾਇਆ।