Punjab

ਪੰਜਾਬ ਦੇ ਅਟਾਰਨੀ ਜਨਰਲ ਗੁਰਮਿੰਦਰ ਸਿੰਘ ਨੇ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ‘ਚ ਰਿਪੋਰਟ ਕੀਤੀ ਪੇਸ਼

ਬਿਉਰੋ ਰਿਪੋਰਟ – ਜਗਜੀਤ ਸਿੰਘ ਡੱਲੇਵਾਲ ਵੱਲੋਂ 25 ਦਿਨਾਂ ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਚਲਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਲੈ ਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਹੈ ਅਤੇ ਪੰਜਾਬ ਦੇ ਅਟਾਰਨੀ ਜਨਰਲ ਗੁਰਮਿੰਦਰ ਸਿੰਘ ਨੇ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਅਦਾਲਤ ਵਿਚ ਰਿਪੋਰਟ ਪੇਸ਼ ਕੀਤੀ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਨੂੰ ਸਾਹਮਣੇ ਵਾਲੇ ਪਾਸੇ ਬਣੇ ਅਸਥਾਈ ਹਸਪਤਾਲ ਵਿੱਚ ਤਬਦੀਲ ਕੀਤਾ ਜਾਵੇ। ਇਸ ‘ਤੇ ਸਰਕਾਰੀ ਵਕੀਲ ਦਾ ਕਹਿਣਾ ਹੈ ਕਿ ਕਿਸਾਨ ਆਗੂ ਦੇ ਸਾਰੇ ਟੈਸਟ ਹੋ ਚੁੱਕੇ ਹਨ। ਉਸ ਦੀ ਸਿਹਤ ਅਜੇ ਸਥਿਰ ਹੈ। ਇਨ੍ਹਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਤੇ ਕਿਸਾਨਾਂ ਦੀ ਮਨਜ਼ੂਰੀ ਨਾਲ ਤਬਦੀਲ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਏਜੀ ਏਜੀ ਗੁਰਮਿੰਦਰ ਸਿੰਘ ਨੇ ਜਸਟਿਸ ਸੂਰਿਆ ਕਾਂਤ ਦੀ ਅਦਾਲਤ ਨੂੰ ਦੱਸਿਆ ਹੈ ਕਿ ਕੱਲ੍ਹ ਅਸੀਂ ਡੱਲੇਵਾਲ ਦੇ ਸਾਰੇ ਟੈਸਟ ਕੀਤੇ ਸਨ। ਈਸੀਜੀ ਨਾਰਮਲ ਸੀ, ਖੂਨ ਦੇ ਨਮੂਨੇ ਵੀ ਲਏ ਗਏ ਸਨ। ਇਸ ਸਮੇਂ ਅਜਿਹਾ ਲਗਦਾ ਹੈ ਕਿ ਸਥਿਤੀ ਸਾਡੇ ਕਾਬੂ ਹੇਠ ਹੈ। ਉਸਦੇ ਦਿਲ ‘ਤੇ ਕੋਈ ਅਸਰ ਨਹੀਂ ਹੋਇਆ ਹੈ। ਅਸੀਂ ਖੂਨ ਦੇ ਨਮੂਨਿਆਂ ‘ਤੇ ਲਗਭਗ 20 ਟੈਸਟ ਕੀਤੇ। ਇਸ ‘ਤੇ ਅਦਾਲਤ ਨੇ ਪੁੱਛਿਆ ਕਿ ਕਿਹੜਾ ਹਿੱਸਾ ਅਸਧਾਰਨ ਹੈ ਤੇ ਪੰਜਾਬ ਸਰਕਾਰ ਨੇ ਜਵਾਬ ਦਿੰਦਿਆਂ ਕਿਹਾ ਕਿ ਕ੍ਰੀਏਟੀਨਾਈਨ ਥੋੜ੍ਹਾ ਉੱਪਰ ਹੈ। ਯੂਰਿਕ ਐਸਿਡ ਜ਼ਿਆਦਾ ਹੈ, ਜਿਸ ਲਈ ਦਵਾਈ ਦੀ ਲੋੜ ਹੈ, ਪਰ ਉਸ ਨੇ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਅਸਥਾਈ ਹਸਪਤਾਲ ਵਿਚ ਦਾਖਲ ਕਰਨ ਲਈ ਕਿਹਾ ਹੈ। ਇਸ ਤੇ ਪੰਜਾਬ ਸਰਕਾਰ ਨੇ ਕਿਹਾ ਕਿ ਕਿਸਾਨਾਂ ਦੇ ਕੁਝ ਸਹਿਯੋਗ ਦੀ ਸ਼ਰਤ ‘ਤੇ ਅਜਿਹਾ ਕਰਨ ਦੀ ਕੋਸ਼ਿਸ਼ ਕਰੇਗੀ। ਇਸ ਦੇ ਨਾਲ ਹੀ, ਕੈਂਸਰ ਦੀ ਸਥਿਤੀ ‘ਤੇ, ਅਸੀਂ ਦੇਖਿਆ ਹੈ ਕਿ ਉਸ ਦਾ ਪੀਐਸਏ ਥੋੜ੍ਹਾ ਵੱਧ ਹੈ, ਪਰ ਖਤਰਨਾਕ ਨਹੀਂ ਹੈ। ਸੁਪਰੀਮ ਕੋਰਟ ਨੇ ਹਲਫਨਾਮ ਦਾਇਰ ਕਰਨ ਲਈ ਵੀ ਕਿਹਾ ਹੈ।

ਇਹ ਵੀ ਪੜ੍ਹੋ – ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ