ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਆਪਣਾ ਉਮੀਦਵਾਰ ਬਦਲ ਦਿੱਤਾ ਹੈ। ਹੁਣ ਪਾਰਟੀ ਨੇ ਭੁਪਿੰਦਰ ਸਿੰਘ ਭੁੱਲਰ ਦੀ ਥਾਂ ਗੁਰਚਰਨ ਸਿੰਘ ਭੁੱਲਰ ਨੂੰ ਟਿਕਟ ਦਿੱਤੀ ਹੈ। ਉਹ ਹੁਣ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਹੋਣਗੇ।
ਗੁਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਪਿਛਲੇ ਉਮੀਦਵਾਰ ਭੁਪਿੰਦਰ ਸਿੰਘ ਭੁੱਲਰ ਹੁਰਾਂ ਦੀ ਸਿਹਤ ਠੀਕ ਨਾ ਹੋਣ ਕਰਕੇ ਪਾਰਟੀ ਹਾਈ ਕਮਾਂਡ ਨੇ ਇਹ ਫ਼ੈਸਲਾ ਕੀਤਾ ਹੈ।
ਦੱਸ ਦੇਈਏ ਗੁਰਚਰਨ ਸਿੰਘ ਭੁੱਲਰ ਅਕਾਲੀ ਦਲ ਅੰਮ੍ਰਿਤਸਰ ਫਿਰੋਜ਼ਪੁਰ ਦੇ ਜ਼ਿਲਾ ਪ੍ਰਧਾਨ ਹਨ ਅਤੇ ਉਹ ਪਿਛਲੇ ਲੰਮੇ ਸਮੇਂ ਤੋਂ ਅਕਾਲੀ ਦਲ ਅੰਮ੍ਰਿਤਸਰ ਨਾਲ ਜੁੜੇ ਹੋਏ ਹਨ।