The Khalas Tv Blog Lok Sabha Election 2024 ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਫਿਰੋਜ਼ਪੁਰ ਤੋਂ ਬਦਲਿਆ ਉਮੀਦਵਾਰ
Lok Sabha Election 2024 Punjab Religion

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਫਿਰੋਜ਼ਪੁਰ ਤੋਂ ਬਦਲਿਆ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਆਪਣਾ ਉਮੀਦਵਾਰ ਬਦਲ ਦਿੱਤਾ ਹੈ। ਹੁਣ ਪਾਰਟੀ ਨੇ ਭੁਪਿੰਦਰ ਸਿੰਘ ਭੁੱਲਰ ਦੀ ਥਾਂ ਗੁਰਚਰਨ ਸਿੰਘ ਭੁੱਲਰ ਨੂੰ ਟਿਕਟ ਦਿੱਤੀ ਹੈ। ਉਹ ਹੁਣ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਹੋਣਗੇ।

ਗੁਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਪਿਛਲੇ ਉਮੀਦਵਾਰ ਭੁਪਿੰਦਰ ਸਿੰਘ ਭੁੱਲਰ ਹੁਰਾਂ ਦੀ ਸਿਹਤ ਠੀਕ ਨਾ ਹੋਣ ਕਰਕੇ ਪਾਰਟੀ ਹਾਈ ਕਮਾਂਡ ਨੇ ਇਹ ਫ਼ੈਸਲਾ ਕੀਤਾ ਹੈ।

ਦੱਸ ਦੇਈਏ ਗੁਰਚਰਨ ਸਿੰਘ ਭੁੱਲਰ ਅਕਾਲੀ ਦਲ ਅੰਮ੍ਰਿਤਸਰ ਫਿਰੋਜ਼ਪੁਰ ਦੇ ਜ਼ਿਲਾ ਪ੍ਰਧਾਨ ਹਨ ਅਤੇ ਉਹ ਪਿਛਲੇ ਲੰਮੇ ਸਮੇਂ ਤੋਂ ਅਕਾਲੀ ਦਲ ਅੰਮ੍ਰਿਤਸਰ ਨਾਲ ਜੁੜੇ ਹੋਏ ਹਨ।

ਇਹ ਵੀ ਪੜ੍ਹੋ – ਕਿਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਗ੍ਰਿਫ਼ਤਾਰ, ਕਿਸਾਨਾਂ ਵੱਲੋਂ ਸੰਘਰਸ਼ ਦੀ ਚਿਤਾਵਨੀ
Exit mobile version