Punjab

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਬਠਿੰਡਾ ‘ਚ ਡੇਰਾ ਸਿਰਸਾ ਦੀ ਨਾਮਚਰਚਾ ਰੋਕੀ

Shiromani Akali Dal Amritsar stopped the name discussion of Dera Sirsa in Bathinda

ਬਠਿੰਡਾ ਦੇ ਸਲਾਬਤਪੁਰਾ ਵਿੱਚ ਚੱਲ ਰਹੀ ਡੇਰਾ ਸਿਰਸਾ ਦੇ ਪ੍ਰੇਮੀਆਂ ਦੀ ਸਤਸੰਗ ਨੂੰ ਰੋਕਣ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਕੁਨ ਪਹੁੰਚ ਗਏ। ਇੱਥੇ ਉਨ੍ਹਾਂ ਡੇਰੇ ਵਿੱਚ ਜਾ ਰਹੀ ਬੱਸ ਅੱਗੇ ਲੇਟ ਕੇ ਵਿਰੋਧ ਕੀਤਾ। ਪਿੰਡ ਜਲਾਲ ਦੇ ਬੱਸ ਸਟੈਂਡ ਨਜ਼ਦੀਕ ਵੱਡੀ ਗਿਣਤੀ ਵਿੱਚ ਪੁੱਜ ਰਹੀਆਂ ਡੇਰਾ ਪ੍ਰੇਮੀਆਂ ਦੀਆਂ ਬੱਸਾਂ ਨੂੰ ਰੋਕਿਆ ਗਿਆ।

ਇਸ ਮੌਕੇ ਅਕਾਲੀ ਦਲ ਅੰਮ੍ਰਿਤਸਰ ਦੇ ਵਰਕਰਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿ ਅੱਜ ਸਿਰਸਾ ਵਾਲੇ ਸਾਧ ਦੀ ਲਾਈਵ ਸਤਸੰਗ ਹੋ ਰਹੀ ਹੈ। ਗੰਭੀਰ ਦੋਸ਼ਾਂ ਤਹਿਤ ਸਜ਼ਾ ਭੁਗਤ ਰਹੇ ਰਾਮ ਰਹੀਮ ਨੂੰ ਬੰਦ ਕਿਉਂ ਨਹੀਂ ਕੀਤਾ ਜਾ ਰਿਹਾ। ਦੂਜੇ ਪਾਸੇ ਸਾਡੇ ਬੰਦੀ ਸਿੰਘਾਂ ਨੂੰ ਅੱਜ ਤੱਕ ਰਿਹਾਅ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਡੀ ਇੱਕੋ ਮੰਗ ਇਹ ਹੈ ਕਿ ਰਾਮ ਰਹੀਮ ਨੂੰ ਜੇਲ੍ਹ ਵਿੱਚ ਡੱਕਿਆ ਜਾਵੇ। ਇਹ ਲੋਕ ਪੰਜਾਬ ਦਾ ਮਾਹੌਲ ਖਰਾਬ ਕਰਨ ਤੇ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਅਸੀਂ ਸ਼ਾਂਤੀ ਚਾਹੁੰਦੇ ਹਾਂ।

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਰਨਲ ਸਕੱਤਰ ਜਸਕਰਨ ਸਿੰਘ ਨੇ ਕਿਹਾ ਕਿ ਅੱਜ ਜੋ ਜਾਮ ਲਾਇਆ ਗਿਆ ਸੀ, ਉਸ ਵਿੱਚ ਕਿਸੇ ਹੋਰ ਨੂੰ ਨਹੀਂ ਰੋਕਿਆ ਗਿਆ। ਇਸ ਦੌਰਾਨ ਸਾਰਾ ਟ੍ਰੈਫਿਕ ਚੱਲਦਾ ਰਿਹਾ। ਕਿਸੇ ਐਂਬੂਲੈਂਸ ਨਹੀਂ ਰੋਕਿਆ ਗਿਆ। ਕਿਸੇ ਹੋਰ ਬੱਸ ਨੂੰ ਨਹੀਂ ਰੋਕਿਆ ਗਿਆ।

ਡੇਰਾ ਸਿਰਸਾ ਮੁਖੀ ਵੱਲੋਂ ਸੁਨਾਮ ’ਚ ਡੇਰਾ ਖੋਲ੍ਹਣ ਦੇ ਐਲਾਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਰਾਮ ਰਹੀਮ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਸੁਨਾਮ ‘ਚ ਨਵਾਂ ਡੇਰਾ ਖੋਲ੍ਹਣ ਦੀ ਗੱਲ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿੱਚ ਭਾਰੀ ਰੋਸ ਪੈਦਾ ਹੋ ਗਿਆ ਹੈ। ਪੰਜਾਬ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਡੇਰਾ ਸਿਰਸਾ ਮੁਖੀ ਵੱਲੋਂ ਸੁਨਾਮ ’ਚ ਡੇਰਾ ਖੋਲ੍ਹਣ ਦੇ ਐਲਾਨਣ ‘ਤੇ ਵਿਰੋਧ ਕੀਤਾ ਜਾ ਰਿਹਾ ਹੈ।