The Khalas Tv Blog Punjab ਸ਼੍ਰੋਮਣੀ ਅਕਾਲੀ ਦਲ ਨੇ ਜਥੇਬੰਦਕ ਚੋਣਾਂ ਦੀਆਂ ਤਾਰੀਖਾਂ ਦਾ ਕੀਤਾ ਐਲਾਨ
Punjab

ਸ਼੍ਰੋਮਣੀ ਅਕਾਲੀ ਦਲ ਨੇ ਜਥੇਬੰਦਕ ਚੋਣਾਂ ਦੀਆਂ ਤਾਰੀਖਾਂ ਦਾ ਕੀਤਾ ਐਲਾਨ

ਸ਼੍ਰੋਮਣੀ ਅਕਾਲੀ ਦਲ ਨੇ 29 ਮਾਰਚ 2025 ਨੂੰ ਚੰਡੀਗੜ੍ਹ ਵਿਖੇ ਕਾਰਜਕਾਰੀ ਪ੍ਰਧਾਨ ਸ. ਬਲਵਿੰਦਰ ਸਿੰਘ ਭੁੰਡਰ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਜਥੇਬੰਦਕ ਚੋਣਾਂ ਦੀਆਂ ਤਾਰੀਖਾਂ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਅਤੇ ਸੂਬਾ ਡੈਲੀਗੇਟਾਂ ਦੀਆਂ ਚੋਣਾਂ 2 ਤੋਂ 6 ਅਪ੍ਰੈਲ ਤੱਕ ਹੋਣਗੀਆਂ। ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਭਰਤੀ 31 ਮਾਰਚ ਤੱਕ ਜਮ੍ਹਾਂ ਕਰਵਾਉਣੀ ਜ਼ਰੂਰੀ ਹੈ, ਸ਼ਾਮ 5 ਵਜੇ ਬਾਅਦ ਕੋਈ ਭਰਤੀ ਨਹੀਂ ਲਈ ਜਾਵੇਗੀ।

1 ਅਪ੍ਰੈਲ ਨੂੰ ਅਬਜ਼ਰਵਰਾਂ ਦੀ ਮੀਟਿੰਗ ਹੋਵੇਗੀ, ਜਿਸ ਵਿੱਚ ਚੋਣ ਪ੍ਰਕਿਰਿਆ ਅਤੇ ਡੈਲੀਗੇਟ ਲਿਸਟਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। 7 ਅਪ੍ਰੈਲ ਤੱਕ ਲਿਸਟਾਂ ਜਮ੍ਹਾਂ ਹੋਣਗੀਆਂ। ਮੀਟਿੰਗ ਵਿੱਚ ਪਾਰਟੀ ਦੇ ਸੀਨੀਅਰ ਆਗੂ ਹਾਜ਼ਰ ਸਨ।

Exit mobile version