‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੇ 4 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਬਾਰੇ ਪਾਰਟੀ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਵਿਧਾਨ ਸਭਾ ਹਲਕਾ ਸੁਨਾਮ ਤੋਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਗੋਬਿੰਦ ਸਿੰਘ ਲੋਂਗੋਵਾਲ ਲਹਿਰਾਗਾਗਾ ਤੋਂ, ਹਰਪਾਲ ਜੁਨੇਜਾ ਪਟਿਆਲਾ (ਸ਼ਹਿਰੀ) ਤੋਂ ਅਤੇ ਹਰਦੇਵ ਸਿੰਘ ਮੇਘ ਗੋਬਿੰਦਗੜ੍ਹ ਹਲਕਾ ਬੱਲੂਆਣਾ (ਰਾਖਵਾਂ) ਤੋਂ ਪਾਰਟੀ ਦੇ ਉਮੀਦਵਾਰ ਹੋਣਗੇ। ਇਨ੍ਹਾਂ 4 ਉਮੀਦਵਾਰਾਂ ਸਮੇਤ ਪਾਰਟੀ ਹੁਣ ਤੱਕ 74 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।

Related Post
Khaas Lekh, Khalas Tv Special, Punjab, Religion, Video
ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ਦੀ ਪੂਰੀ
July 10, 2026
