‘ਦ ਖਾਲਸ ਬਿਉਰੋ : ਸ਼੍ਰੋਮਣੀ ਅਕਾਲੀ ਦਲ ਲੀਡਰ ਦਲਜੀਤ ਸਿੰਘ ਚੀਮਾ ਨੇ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਚੋਣਾਂ ਦਾ ਐਲਾਨ ਕਰਨ ਲਈ ਚੋਣ ਕਮਿਸ਼ਨ ਦਾ ਧੰਨਵਾਦ ਕੀਤਾ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿਤੀ ਹੈ।ਉਹਨਾਂ ਨੇ ਦਸਿਆ ਕਿ ਪੰਜਾਬ ਦੇ ਲੋਕਾਂ ਵਲੋਂ ਬੇਸਬਰੀ ਨਾਲ ਚੋਣਾਂ ਦੀ ਉਡੀਕ ਕੀਤੀ ਜਾ ਰਹੀ ਸੀ ਤਾਂ ਜੋ ਲੋਕ ਕਾਂਗਰਸ ਸਰਕਾਰ ਤੋਂ ਛੁਟਕਾਰਾ ਪਾ ਸਕਣ ਅਤੇ ਆਪ ਅਤੇ ਕਾਂਗਰਸ ਦੇ ਕੰਮਾ ਦਾ ਲੇਖਾ-ਜੋਖਾ ਕਰ ਸਕਣ।ਹੁਣ ਪੰਜਾਬ ਦੇ ਲੋਕਾਂ ਕੋਲ ਮੌਕਾ ਹੈ ਤੇ ਉਹ ਸਹੀ ਸਰਕਾਰ ਬਣਾ ਕੇ ਪੰਜਾਬ ਦੀ ਤਕਦੀਰ ਬਦਲ ਸਕਦੇ ਹਨ।ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਗਠਜੋੜ ਆਮ ਲੋਕਾਂ ਦੀ ਸੇਵਾ ਲਈ ਹਮੇਸ਼ਾ ਹਾਜ਼ਰ ਹੈ ਅਤੇ ਇਹ ਗਠਜੋੜ ਪੰਜਾਬ ਵਿੱਚ ਜਰੂਰ ਜਿੱਤ ਹਾਸਲ ਕਰੇਗਾ।