The Khalas Tv Blog Punjab ਅਕਾਲੀ ਦਲ ਦੀ ਕੋਰ ਕਮੇਟੀ ਭੰਗ! ਅਕਾਲ ਤਖ਼ਤ ’ਤੇ ਪੇਸ਼ ਹੋਣ ਤੋਂ ਪਹਿਲਾਂ ਸੁਖਬੀਰ ਬਾਦਲ ਦਾ ਫੈਸਲਾ
Punjab

ਅਕਾਲੀ ਦਲ ਦੀ ਕੋਰ ਕਮੇਟੀ ਭੰਗ! ਅਕਾਲ ਤਖ਼ਤ ’ਤੇ ਪੇਸ਼ ਹੋਣ ਤੋਂ ਪਹਿਲਾਂ ਸੁਖਬੀਰ ਬਾਦਲ ਦਾ ਫੈਸਲਾ

ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਅਚਾਨਕ ਕੋਰ ਕਮੇਟੀ ਭੰਗ ਕਰ ਦਿੱਤੀ ਹੈ। ਪਾਰਟੀ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਇਸ ਸਬੰਧੀ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ। ਇਸ ਤੋਂ ਬਾਅਦ ਪਾਰਟੀ ਦੇ ਬੁਲਾਰੇ ਡਾ. ਦਲਜੀਤ ਚੀਮਾ ਨੇ ਵੀਡੀਓ ਜ਼ਰੀਏ ਇਸ ਦਾ ਕਾਰਨ ਸਪਸ਼ਟ ਕੀਤਾ ਹੈ।

ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਅਤੇ ਲੋਕ ਸਭਾ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਅਕਾਲੀ ਦਲ ਵਿੱਚ ਬਗਾਵਤ ਦਾ ਮਾਹੌਲ ਹੈ। ਇਸ ਬਾਗ਼ੀ ਧੜੇ ਨੇ ਸਿੱਖਾਂ ਦੇ ਸਰਵਉੱਚ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਸ ਖ਼ਿਲਾਫ਼ ਮੁਆਫ਼ੀ ਵੀ ਮੰਗੀ ਹੈ। ਜਿਸ ਤੋਂ ਬਾਅਦ ਅਕਾਲ ਤਖ਼ਤ ਨੇ ਸੁਖਬੀਰ ਬਾਦਲ ਨੂੰ ਪੇਸ਼ ਹੋਣ ਲਈ ਕਿਹਾ ਹੈ।

ਇਸ ਸਬੰਧੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਇਹ ਇੱਕ ਰੁਟੀਨ ਪ੍ਰਕਿਰਿਆ ਹੈ। ਪਰ ਡਾ. ਦਲਜੀਤ ਚੀਮਾ ਨੇ ਆਪਣੀ ਵੀਡੀਓ ਵਿੱਚ ਕਿਹਾ ਹੈ ਕਿ ਪਾਰਟੀ ਨੂੰ ਨਵੇਂ ਸਿਰਿਓਂ ਮੁੱਢ ਤੋਂ ਖੜੀ ਕਰਨ ਲਈ ਸਭ ਤੋਂ ਪਹਿਲਾਂ ਕੋਰ ਕਮੇਟੀ ਨਵੇਂ ਸਿਰਿਓਂ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਸੀਨੀਅਰ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਲਿਆ ਫੈਸਲਾ

ਕੋਰ ਕਮੇਟੀ ਭੰਗ ਹੋਣ ਤੋਂ ਬਾਅਦ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਚੀਮਾ ਨੇ ਕਿਹਾ ਕਿ ਵਰਕਿੰਗ ਕਮੇਟੀ ਨੇ ਪਾਰਟੀ ਸੰਗਠਨ ਦੀ ਮੁੜ ਉਸਾਰੀ ਲਈ ਪ੍ਰਧਾਨ ਸੁਖਬੀਰ ਬਾਦਲ ਨੂੰ ਸ਼ਕਤੀਆਂ ਦਿੱਤੀਆਂ ਹਨ। ਇਸ ਸਬੰਧੀ ਪਾਰਟੀ ਪ੍ਰਧਾਨ ਨੇ ਚੰਡੀਗੜ੍ਹ ਵਿਖੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ। ਜਿਸ ਤੋਂ ਬਾਅਦ ਕੋਰ ਕਮੇਟੀ ਨੂੰ ਭੰਗ ਕਰਨ ਦਾ ਫੈਸਲਾ ਲਿਆ ਗਿਆ। ਇਸ ਨੂੰ ਤੁਰੰਤ ਦੁਬਾਰਾ ਬਣਾਇਆ ਜਾਵੇਗਾ।

ਇਸ ਦੌਰਾਨ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਬਾਰੇ ਵੀ ਚਰਚਾ ਕੀਤੀ ਗਈ। ਇਸ ਮੀਟਿੰਗ ਵਿੱਚ ਹਰਜਿੰਦਰ ਸਿੰਘ ਧਾਮੀ, ਬਲਵਿੰਦਰ ਸਿੰਘ ਭੂੰਦੜ, ਮਹੇਸ਼ ਇੰਦਰ ਸਿੰਘ ਗਰੇਵਾਲ, ਦਲਜੀਤ ਚੀਮਾ, ਪਰਮਜੀਤ ਸਰਨਾ, ਇਕਬਾਲ ਸਿੰਘ ਝੂੰਦਾਂ ਅਤੇ ਹਰਚਰਨ ਸਿੰਘ ਬੈਂਸ ਹਾਜ਼ਰ ਸਨ।

Exit mobile version