Punjab

ਸ਼੍ਰੋਮਣੀ ਅਕਾਲੀ ਦਲ ਦਾ ਸਾਬਕਾ ਜ਼ਿਲ੍ਹਾ ਪ੍ਰਧਾਨ ਹੈਰੋਇਨ ਸਮੇਤ ਗ੍ਰਿਫਤਾਰ…

ਸ਼੍ਰੋਮਣੀ ਅਕਾਲੀ ਦਲ ਦਾ ਸਾਬਕਾ ਜ਼ਿਲ੍ਹਾ ਪ੍ਰਧਾਨ ਹੈਰੋਇਨ ਸਮੇਤ ਗ੍ਰਿਫਤਾਰ...

ਅੰਮ੍ਰਿਤਸਰ :  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਣਾਇਆ ਗਿਆ ਅਕਾਲੀ ਦਲ ਦਾ ਸਟੂਡੈਂਟ ਵਿੰਗ ਇੱਕ ਵਾਰ ਫਿਰ ਚਰਚਾ ਵਿੱਚ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਅਕਾਲੀ ਦਲ ਦੇ SOI ਦੇ ਸਾਬਕਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਤੇਜਬੀਰ ਸਿੰਘ ਨੰਗਲੀ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ। ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਦੇ ਸੀ ਆਈ ਏ ਸਟਾਫ ਵੱਲੋਂ ਕੀਤੀ ਗਈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਤੇਜਬੀਰ ਸਿੰਘ ਨੰਗਲੀ ਤੋਂ ਬੀਤੀ ਰਾਤ 110 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇਹ ਵੀ ਪਤਾ ਲੱਗਾ ਹੈ ਕਿ ਇਕ ਵੱਡੇ ਪੁਲਿਸ ਅਧਿਕਾਰੀ ਵਲੋਂ ਇਸ ਮਾਮਲੇ ਨੂੰ ਰਫਾ ਦਫਾ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ।ਇਸੇ ਦੌਰਾਨ ਇਸ ਮਾਮਲੇ ਦੀ ਭਿਣਕ ਮੁੱਖ ਮੰਤਰੀ ਨੂੰ ਪੈਣ ਤੋਂ ਬਾਅਦ ਰਾਤ ਨੂੰ ਹੀ ਪੁਲਿਸ ਨੂੰ ਇਹ ਮਾਮਲਾ ਦਰਜ ਕਰਨਾ ਪਿਆ। ਪੁਲਿਸ ਨੇ ਮੁਲਜ਼ਮ ਕੋਲੋਂ 110 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਪੁਲਿਸ ਮੁਲਜ਼ਮਾਂ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੇ ਇੰਚਾਰਜ ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਤਰਫੋਂ ਤੇਜਵੀਰ ਸਿੰਘ ਨੂੰ 21 ਜੁਲਾਈ ਨੂੰ ਦਰਜ ਹੋਏ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ 100 ਗ੍ਰਾਮ ਹੈਰੋਇਨ, ਇੱਕ ਕਾਰ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਪਹਿਲਾਂ ਵੀ ਜ਼ਬਤ ਕੀਤੀ ਜਾ ਚੁੱਕੀ ਹੈ।

ਇਸ ਮਾਮਲੇ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਰਹਿਣ ਵਾਲੇ ਗੁਰਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਤੋਂ ਪੁੱਛਗਿੱਛ ਤੋਂ ਬਾਅਦ ਹੀ ਤੇਜਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।