The Khalas Tv Blog Punjab ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਨਾਲ ਹਮੇਸ਼ਾ ਖੜ੍ਹਾ ਰਿਹਾ ਤੇ ਖੜ੍ਹਾ ਰਹੇਗਾ : ਅਕਾਲੀ ਲੀਡਰ ਗੁਰਇਕਬਾਲ ਸਿੰਘ
Punjab

ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਨਾਲ ਹਮੇਸ਼ਾ ਖੜ੍ਹਾ ਰਿਹਾ ਤੇ ਖੜ੍ਹਾ ਰਹੇਗਾ : ਅਕਾਲੀ ਲੀਡਰ ਗੁਰਇਕਬਾਲ ਸਿੰਘ

‘ਦ ਖ਼ਾਲਸ ਬਿਊਰੋ ( ਗੁਰਦਾਸਪੁਰ ) :-  25 ਸਤੰਬਰ ਅੱਜ ਪੂਰੇ ਸੂਬੇ ‘ਚ ‘ਪੰਜਾਬ ਬੰਦ’ ਨਾਅਰਾ ਗੂੰਜ ਰਿਹਾ ਹੈ। ਜਿਸ ਦੇ ਸੱਦੇ ‘ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਸਮਰਥਨ ਦਿੱਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦਾ ਆਗੂਆਂ ਵੱਲੋਂ ਅੰਮ੍ਰਿਤਸਰ ਜੰਮੂ-ਕਸ਼ਮੀਰ ਨੈਸ਼ਨਲ ਹਾਈਵੇਅ ‘ਤੇ ਜਾਮ ਲਾ ਕੇ ਆਰਡੀਨੈਂਸ ਖਿਲਾਫ ਕਿਸਾਨਾਂ ਦੇ ਹੱਕ ‘ਚ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਅਕਾਲੀ ਲੀਡਰ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਅਕਾਲੀ ਦਲ ਨੇ ਕਿਸਾਨਾਂ ਦੇ ਹੱਕ ‘ਚ ਫੈਸਲਾ ਲੈਂਦਿਆਂ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਜਦੋਂ ਤੱਕ BJP ਇਹ ਫੈਸਲਾ ਵਾਪਸ ਨਹੀਂ ਲੈਂਦੀ ਉਦੋਂ ਤੱਕ ਸਾਡਾ BJP ਨਾਲ ਕੋਈ ਸਮਝੌਤਾ ਨਹੀਂ। ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਕਿਸਾਨਾਂ ਦੇ ਨਾਲ ਖੜ੍ਹਾ ਰਿਹਾ ਤੇ ਖੜ੍ਹਾ ਰਹੇਗਾ।

ਮਾਹਲ ਨੇ ਕਿਹਾ ਕਿ ਜਦੋਂ BJP ਆਰਡੀਨੈਂਸ ਸੰਸਦ ‘ਚ ਲਿਆਉਣ ਲਈ ਪੂਰੀ ਤਰ੍ਹਾਂ ਬਾਜ਼ਿਦ ਦਿਖਾਈ ਦਿੱਤੀ ਤਾਂ ਹਰਸਿਮਰਤ ਬਾਦਲ ਨੇ ਰੋਸ ਵਜੋਂ ਆਪਣੇ ਅਹੁਦੇ ਕੇਂਦਰੀ ਮੰਤਰੀ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਦਾ ਕਹਿਣਾ ਸੀ ਕਿ ਆਰਡੀਨੈਂਸਾਂ ਨੂੰ ਲੈ ਕੇ ਅਕਾਲੀ ਦਲ ਕਿਸਾਨਾਂ ਦੇ ਨਾਲ ਖੜਾ ਹੈ ਤੇ ਜਦੋਂ ਤਕ ਆਰਡੀਨੈਂਸ ਵਾਪਸ ਨਹੀਂ ਲਏ ਜਾਂਦੇ ਉਦੋਂ ਤੱਕ ਕਿਸਾਨਾਂ ਦੇ ਹਰ ਸੰਘਰਸ਼ ‘ਚ ਕਿਸਾਨਾਂ ਦੀ ਹਰ ਮਦਦ ਕਰਨ ਲਈ ਤਿਆਰ ਹਨ।

Exit mobile version