Punjab

ਸ਼੍ਰੋਮਣੀ ਅਕਾਲੀ ਦਲ ਕਰ ਰਹੀ ਹੈ ਪੰਜਾਬ ਦਾ ਮਾਹੌਲ ਖਰਾਬ : ਰਵਨੀਤ ਬਿੱਟੂ

ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ‘ਚ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦਾ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੜ ਰਾਜੋਆਣਾ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ । ਇਸਦੇ ਵਿਰੋਧ ਕਰਦਿਆਂ ਕਾਂਗਰਸ ਪਾਰਟੀ ਦੇ ਪਾਰਲੀਮੈਂਟ ਮਾਂਬਰ ਰਵਨੀਤ ਸਿੰਘ ਬਿੱਟੂ ਨੇ ਸ਼੍ਰੋਮਣੀ ਅਕਾਲੀ ਦਲ ਰ ‘ਤੇ ਤਿੱ ਖਾ ਹਮਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬਿੱਟੂ ਨੇ ਕਿਹਾ ਕਿ ਰਾਜੋਆਣਾ ਵਰਗਿਆਂ ਦੇ ਬਾਹਰ ਆਉਣ ਨਾਲ ਪੰਜਾਬ ਦਾ ਮਾਹੌਲ ਮੁੜ ਖਰਾਬ ਹੋ ਜਾਵੇਗਾ।

ਦੱਸ ਦੱਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕ ਤਲ ਕਾਂ ਡ ਕੇਸ ਵਿਚ ਦੋ ਸ਼ੀ ਠਹਿਰਾਏ ਗਏ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੀ ਅਪੀਲ ’ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਦੋ ਮਹੀਨਿਆਂ ਵਿਚ ਫ਼ੈਸਲਾ ਲੈਣ ਲਈ ਕਿਹਾ ਹੈ। ਇਸ ਕੇਸ ਵਿਚ ਰਾਜੋਆਣਾ ਨੂੰ ਫਾਂ ਸੀ ਦੀ ਸ ਜ਼ਾ ਸੁਣਾਈ ਗਈ ਸੀ।

ਦੱਸ ਦਈਏ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਨੇਤਾ ਹਰਸਿਮਰਤ ਕੌਰ ਬਾਦਲ ਨੇ ਇੱਕ ਵਾਰ ਫਿਰ ਤੋਂ  ਕੇਂਦਰ ਸਰਕਾਰ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਚਾਰ ਸਾਲ ਬਾਅਦ ਵੀ ਬੰ ਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ।