Punjab

ਸ਼੍ਰੋਮਣੀ ਅਕਾਲੀ ਦਲ ਦਾ ਮਤਲਬ ਹੀ ‘ਸਰਬੱਤ ਦਾ ਭਲਾ’ – ਸੁਖਬੀਰ ਬਾਦਲ

ਅੰਮ੍ਰਿਤਸਰ ਦੇ ਇਤਿਹਾਸਕ ਤੇਜਾ ਸਿੰਘ ਸੁਮੰਦਰੀ ਹਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ। ਜਿਸ ਵਿੱਚ ਦੇਸ਼ ਭਰ ਵਿੱਚ ਡੇਲੀਗੇਟ ਪਹੁੰਚੇ ਅਤੇ ਪ੍ਰਧਾਨ ਦੀ ਚੋਣ ਕੀਤੀ। ਜਿੱਥੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਪ੍ਰਧਾਨ ਚੁਣ ਲਿਆ ਗਿਆ ਹੈ।

ਸੁਖਬੀਰ ਸਿੰਘ ਬਾਦਲ ਦੇ ਨਾਮ ਤੋਂ ਇਲਾਵਾ ਕਿਸੇ ਹੋਰ ਲੀਡਰ ਦਾ ਨਾਮ ਪ੍ਰਧਾਨਗੀ ਲਈ ਨਹੀਂ ਰੱਖਿਆ ਗਿਆ। ਜਿਸ ਤੋਂ ਬਾਅਦ ਪਰਮਜੀਤ ਸਿੰਘ ਸਰਨਾ ਨੇ ਸੁਖਬੀਰ ਬਾਦਲ ਦੇ ਨਾਮ ਦੀ ਹਿਮਾਇਤ ਕੀਤੀ ਅਤੇ ਸਰਬ ਸੰਮਤੀ ਨਾਲ ਇੱਕ ਵਾਰ ਮੁੜ ਤੋਂ ਸੁਖਬੀਰ ਸਿੰਘ ਪਾਰਟੀ ਦੇ ਪ੍ਰਧਾਨ ਚੁਣ ਲਏ ਗਏ। ਪ੍ਰਧਾਨ ਬਣਨ ਤੋਂ ਬਾਅਦ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਹੈ ਤੇ ਇਹ ਪਾਰਟੀ ਦੀ ਪੰਜਾਬ ਦੀ ਅਸਲੀ ਵਾਰਿਸ ਹੈ।

ਉਨ੍ਹਾਂ ਨੇ ਕਿਹਾ ਕਿ ਦੇਸ਼ ਲਈ ਸ਼ਹਾਦਤਾਂ ਇਸ ਪਾਰਟੀ ਨੇ ਹੀ ਦਿੱਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਬਾਕੀ ਪਾਰਟੀਆਂ ਰਾਜ ਕਰਨ ਲਈ ਆਉਂਦੀਆਂ ਹਨ ਪਰ ਅਕਾਲੀ ਦਲ ਹਮੇਸ਼ਾ ਸੇਵਾ ਕਰਨ ਲਈ ਅੱਗੇ ਆਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕੋਈ ਮਾਮੂਲੀ ਪਾਰਟੀ ਨਹੀਂ ਹੈ ਤੇ ਇਸ ਨੂੰ ਮਜ਼ਬੂਤ ਕਰਨਾ ਸਾਡਾ ਸਾਰਿਆਂ ਦਾ ਫ਼ਰਜ਼ ਹੈ।

ਉਨ੍ਹਾਂ ਨੇ ਕਿਹਾਕਿ ਅਕਾਲੀ ਦਲ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚੀ ਗਈ ਸੀ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਹੈ। ਬਾਦਲ ਨੇ ਕਿਹਾ ਕਿ ਅਕਾਲੀ ਦਲ ਕਰਕੇ ਐਮਰਜੈਂਸੀ ਹਟਾਈ ਗਈ ਸੀ ਅਤੇ ਪੰਜਾਬ ਦੇ ਸਾਰੇ ਵਿਕਾਸ ਕੰਮਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਕਰਵਾਇਆ।