‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਨੇ ਤਿੰਨ ਮਹੀਨੇ ਦੇ ਆਰਾਮ ਤੋਂ ਬਾਅਦ ਸਿਆਸੀ ਜ਼ਮੀਨ ਲੱਭਣੀ ਸ਼ੁਰੂ ਕਰ ਦਿੱਤੀ ਹੈ। ਦਲ ਨੇ ਮੁੜ ਤੋਂ ਸਿਆਸਤ ਵਿੱਚ ਪੈਰ ਧਰਨ ਲਈ ਬੰਦੀ ਸਿੰਘਾਂ ਦੀ ਰਿਹਾਈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਘੇਰਨ ਦਾ ਰਾਹ ਲੱਭਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿੱਖ ਬੰਦੀਆਂ ਦੀ ਰਿਹਾਈ ਲਈ ਪੰਥਕ ਜਥੇਬੰਦੀਆਂ ਅਤੇ ਸਿੰਘ ਸਭਾਵਾਂ ਨੂੰ ਰਲ ਕੇ ਮੁਹਿੰਮ ਸ਼ੁਰੂ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁਹਿੰਮ ਦੀ ਅਗਵਾਈ ਕਰਨ ਦੀ ਅਪੀਲ ਕੀਤੀ ਹੈ। ਸੁਖਬੀਰ ਬਾਦਲ ਜਿਹੜੇ ਕਿ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨ ਵੇਲੇ ਉੱਖੜੇ ਉੱਖੜੇ ਨਜ਼ਰ ਆ ਰਹੇ ਸਨ, ਨੇ ਕਿਹਾ ਕਿ ਬੰ ਦੀ ਸਿੰਘਾਂ ਦੀ ਰਿਹਾਈ ਲਈ ਉਹ ਹਾਕਮਾਂ ਦੇ ਦਰ ਨੰਗੇ ਪੈਰੀਂ ਚੱਲ ਕੇ ਜਾਣ ਲਈ ਤਿਆਰ ਹਨ। ਅੱਜ ਦੀ ਪ੍ਰੈੱਸ ਕਾਨਫਰੰਸ ਦੌਰਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੈਰ ਜ਼ਿੰਮੇਵਾਰ ਦੱਸਦਿਆਂ ਪੰਜਾਬ ਮੁੜ ਅੱਗ ਵਿੱਚ ਚਲੇ ਜਾਣ ਦਾ ਡਰ ਜਤਾਇਆ ਹੈ।
ਉਨ੍ਹਾਂ ਨੇ ਦਾਅਵਾ ਕੀਤਾ ਕਿ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਹੱ ਤਿਆ ਦੇ ਕੇਸ ਵਿੱਚ ਫਾਂ ਸੀ ਦੀ ਸ ਜ਼ਾ ਯਾਫਤਾ ਦੀ ਰਿਹਾਈ ਲਈ ਉਨ੍ਹਾਂ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਉਸ ਵੇਲੇ ਦੇ ਦੇਸ਼ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਕੋਲ ਪਹੁੰਚ ਕੀਤੀ ਸੀ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਫਾਈਲ ਕਈ ਚਿਰਾਂ ਤੋਂ ਦੱਬੀ ਬੈਠੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ। ਉਨ੍ਹਾਂ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੀ ਸਰਕਾਰ ਹੁੰਦਿਆਂ ਉਨ੍ਹਾਂ ਚਾਰ ਪੁਲਿਸ ਮੁਲਾ ਜ਼ਮਾਂ ਦੀ ਉਮਰ ਕੈਦ ਦੀ ਸ ਜ਼ਾ ਮੁਆਫ਼ ਕਰ ਦਿੱਤੀ ਸੀ ਜਿਨ੍ਹਾਂ ਉੱਤੇ ਚਾਰ ਬੰਦਿਆਂ ਨੂੰ ਕ ਤਲ ਕਰਨ ਦਾ ਦੋ ਸ਼ ਸੀ। ਦੂਜੇ ਪਾਸੇ 26-26 ਸਾਲਾਂ ਦੀ ਸ ਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਬੰਦੀ ਸਿੰਘਾਂ ਦੀ ਰਿਹਾਈ ਨੂੰ ਇੱਕ ਮਿਸ਼ਨ ਦੀ ਤਰ੍ਹਾਂ ਲੈ ਕੇ ਚੱਲੇਗਾ।
ਅਕਾਲੀ ਦਲ ਦੇ ਪ੍ਰਧਾਨ ਜਿਹੜੇ ਕਿ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਰਹੇ ਹਨ, ਨੇ ਪਟਿਆਲਾ ਘਟਨਾ ਨੂੰ ਲੈ ਕੇ ਭਗਵੰਤ ਮਾਨ ਨੂੰ ਲੰਮੇ ਹੱਥੀਂ ਲਿਆ ਹੈ। ਉਨ੍ਹਾਂ ਨੇ ਦੋ ਸ਼ ਲਾਇਆ ਕਿ ਪੰਜਾਬ ਪੁਲਿਸ ਨੇ ਚਾਰ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਜਿਹੀਆਂ ਘਟਨਾਵਾਂ ਪ੍ਰਤੀ ਸੁਚੇਤ ਕਰ ਦਿੱਤਾ ਸੀ ਪਰ ਉਨ੍ਹਾਂ ਨੇ ਗੰਭੀਰਤਾ ਨਾਲ ਨਹੀਂ ਲਿਆ। ਉਨ੍ਹਾਂ ਨੇ ਇਹ ਵੀ ਕਿਹਾ ਕਿ ਭਗਵੰਤ ਮਾਨ ਉਨ੍ਹਾਂ ਦੀ ਜ਼ਿੰਦਗੀ ਦਾ ਪਹਿਲਾ ਅਜਿਹਾ ਮੁੱਖ ਮੰਤਰੀ ਹੈ ਜਿਹੜਾ ਸਰਹੱਦੀ ਸੂਬੇ ਦਾ ਮੁਖੀ ਹੋ ਕੇ ਅਮਨ ਕਾਨੂੰਨ ਦੀ ਸਥਿਤੀ ਨੂੰ ਗੰਭੀਰਤਾ ਨਾਲ ਨਹੀਂ ਲੈ ਰਿਹਾਹੈ। ਅੱਜ ਦੀ ਪ੍ਰੈੱਸ ਕਾਨਫਰੰਸ ਵਿੱਚ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ, ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ.ਦਲਜੀਤ ਸਿੰਘ ਚੀਮਾ ਸਮੇਤ ਹੋਰ ਵੀ ਕਈ ਆਗੂ ਮੌਜੂਦ ਸਨ।