‘ਦ ਖ਼ਾਲਸ ਬਿਊਰੋ:- ਕੋਰੋਨਾ ਕਾਲ ਦੌਰਾਨ ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਅੱਜ ਪੰਜਾਬ ਦੇ ਹਰ ਜਿਲ੍ਹੇ ਵਿੱਚ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।  ਜੀਕਰਪੁਰ ਪਹੁੰਚੇ ਅਕਾਲੀ ਦਲ ਪ੍ਰਧਾਨ ਪ੍ਰਧਾਨ ਸੁਖਬੀਰ ਬਾਦਲ ਨੇ ਸੰਬੋਧਨ ਕਰਦਿਆ ਸਿੱਧੇ ਤੌਰ ‘ਤੇ ਕੈਪਟਨ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਉਹਨਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਉਹ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਦੀ ਵੈਟ ਘਟਾਉਣ ਅਤੇ ਦਿੱਲੀ ਵਿੱਚ ਜਾ ਕੇ ਕੇਂਦਰ ਖਿਲਾਫ ਪ੍ਰਦਰਸ਼ਨ ਕਰਨ  ਕਿਹਾ ਕਿ ਜੇਕਰ ਸਰਕਾਰ ਨੇ ਫੇਰ ਵੀ ਨਾ ਸੁਣੀ ਤਾਂ ਉਹ ਅਗਲੀ ਕਾਰਵਾਈ ਆਪ ਕਰਨਗੇ।

 

ਪ੍ਰਦਰਸ਼ਨ ਦੌਰਾਨ ਲੁਧਿਆਣਾ, ਅੰਮ੍ਰਿਤਸਰ, ਮਲੋਟ ਤੋਂ ਇਲਾਵਾਂ ਹੋਰ ਵੀ ਕਈਂ ਥਾਵਾਂ ‘ਤੇ ਪ੍ਰਦਰਸ਼ਨ ਜਾਰੀ ਹੈ।

ਉਧਰ ਪਿੰਡ ਮਜੀਠਾ ਵਿੱਚ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮਜੀਤ ਮਜੀਠਿਆ ਦੀ ਅਗਵਾਈ ‘ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।  ਪ੍ਰਦਰਸ਼ਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਉਹਨਾਂ ਦੇ ਵਰਕਰਾਂ ਵੱਲ਼ੋਂ ਨਾ ਹੀ ਸ਼ੋਸਲ ਡਿਸਟੈਂਸਿੰਗ ਦਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਨਾ ਕੋਈ ਬਹੁਤੇ  ਵਰਕਰਾ ਦੇ ਮਾਸਕ ਪਾਏ ਦਿਖਾਈ ਦਿੱਤੇ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲ਼ੋਂ  ਕੋਰੋਨਾਵਾਇਰਸ ਦਾ ਪੂਰਾ ਮਜ਼ਾਕ ਬਣਾਇਆ ਜਾ ਰਿਹਾ ਹੈ । ਮੀਡੀਆ ਨਾਲ ਗੱਲਬਾਤ ਕਰਦਿਆਂ ਮਜੀਠਿਆ ਨੇ ਕਿਹਾ ਕਿਹਾ ਸਾਨੂੰ ਕੋਰੋਨਾ ਦਾ ਕੋਈ ਡਰ ਨਹੀਂ ਅਸੀਂ ਪੰਜਾਬ ਦੇ ਲੋਕਾਂ ਦੇ ਹੱਕਾ ਲਈ ਲੜ੍ਹ ਰਹੇ ਹਾਂ। ਪੈਟਰੋਲ ਅਤੇ ਡੀਜਲ ਤੋਂ ਇਲਾਵਾਂ ਮਹਿੰਗਾਈ ਅਤੇ ਬਿਜਲੀ ਦੇ ਬਿਲਾਂ ਖਿਲਾਫ  ਹੱਥਾਂ ਵਿੱਚ ਤਖਤੀਆਂ ਫੜ੍ਹ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਵਰਕਰਾ ਵੱਲ਼ੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਦੌਰਾਨ ਲੋਕਾਂ ਵੱਲੋਂ ਮੋਟਰ ਸਾਇਕਲ ਤੋਂ ਇਲਾਵਾਂ ਟਰੈਕਟਰਾਂ ਦੇ ਪਾਰਟ ਨੂੰ ਵੱਖਰੇ ਵੱਖਰੇ ਕਰ ਕੇ ਰੇੜੇਆ ‘ਤੇ ਰੱਖ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ।