The Khalas Tv Blog Punjab  ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਸੰਦੀਪ ਸਿੰਘ ਸੰਨੀ ਦੇ ਭਰਾ ਮਨਦੀਪ ਸਿੰਘ ਨੂੰ ਹਮਾਇਤ ਦਾ ਐਲਾਨ
Punjab Religion

 ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਸੰਦੀਪ ਸਿੰਘ ਸੰਨੀ ਦੇ ਭਰਾ ਮਨਦੀਪ ਸਿੰਘ ਨੂੰ ਹਮਾਇਤ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਤਰਨ ਤਾਰਨ ਜ਼ਿਮਨੀ ਚੋਣ ਲਈ 6 ਮੈਂਬਰੀ ਕਮੇਟੀ ਦੀ ਅਗਵਾਈ ਹੇਠ  ਮਨਦੀਪ ਸਿੰਘ, ਜੋ ਆਜ਼ਾਦ ਤੌਰ ‘ਤੇ ਪੰਥਕ ਸਾਂਝੇ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ, ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ। ਮਨਦੀਪ ਸਿੰਘ,  ਸੰਦੀਪ ਸਿੰਘ ਸੰਨੀ ਦੇ ਭਰਾ ਹਨ, ਜੋ ਪਿਛਲੇ ਕੁਝ ਸਾਲਾਂ ਤੋਂ ਪੰਥਕ ਸੇਵਾ ਵਿੱਚ ਸਰਗਰਮ ਹਨ।

ਪਾਰਟੀ ਆਗੂ ਮਨਜੀਤ ਸਿੰਘ ਭੂਰਾ ਕੋਹਨਾ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸੁੱਚਾ ਸਿੰਘ ਛੋਟੇਪੁਰ ਨੇ ਸਾਂਝੇ ਬਿਆਨ ਵਿੱਚ ਸਮੂਹ ਪੰਥਕ ਜੱਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਭਾਈ ਮਨਦੀਪ ਸਿੰਘ ਨੂੰ ਸਮਰਥਨ ਦੇਣ। ਇਹ ਚੋਣ 11 ਨਵੰਬਰ ਨੂੰ ਹੋਵੇਗੀ, ਜਿਸ ਵਿੱਚ ਪੰਥਕ ਵੋਟ ਮਹੱਤਵਪੂਰਨ ਰਹੇਗੀ।

 

Exit mobile version