‘ਦ ਖ਼ਾਲਸ ਟੀਵੀ ਬਿਊਰੋ:-ਕੇਂਦਰ ਸਰਕਾਰ ਵੱਲੋਂ ਬੀਐੱਸਐੱਫ ਦਾ ਦਾਇਰਾ ਵਧਾਉਣ ਦੇ ਰੋਸ ਵਜੋਂ ਸ਼ਿਰੋਮਣੀ ਅਕਾਲੀ ਦਲ ਅੱਜ ਸ਼੍ਰੀ ਅੰਮ੍ਰਿਤਸਰ ਸਾਹਿਬ ਵਿੱਚ ਮੋਟਰਸਾਇਕਲ ਰੋਸ ਰੈਲੀ ਕੱਢੀ ਜਾ ਰਹੀ ਹੈ। ਜਾਣਕਾਰੀ ਮੁਤਾਬਿਕ ਥੋੜ੍ਹੀ ਦੇਰ ਵਿੱਚ ਸ਼ੁਰੂ ਹੋਣ ਵਾਲੀ ਇਹ ਰੈਲੀ ਅਟਾਰੀ ਬਾਰਡਰ ਤੋਂ ਲੈ ਕੇ ਗੋਲਡਨ ਗੇਟ ਤੱਕ ਜਾਵੇਗੀ। ਸ਼ਿਰੋਮਣੀ ਅਕਾਲੀ ਦਲ ਵੱਲੋਂ ਵੱਡੇ ਪ੍ਰਦਰਸ਼ਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਹ ਵੀ ਪਤਾ ਲੱਗਾ ਹੈ ਕਿ ਅਕਾਲੀ ਦਲ ਦੇ ਵਰਕਰ ਵੱਡੀ ਗਿਣਤੀ ਵਿਚ ਰੈਲੀ ਵਾਲੀ ਥਾਂ ਪਹੁੰਚਣੇ ਸ਼ੁਰੂ ਹੋ ਗਏ ਹਨ। ਰੈਲੀ ਦੀ ਅਗੁਵਾਈ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ।
