‘ਦ ਖ਼ਾਲਸ ਬਿਊਰੋ:- ਜਿਲ੍ਹਾ ਰੂਪਨਗਰ ਵਿੱਚ ਨਾਜਾਇਜ਼ ਮਾਈਨਿੰਗ ਮਾਮਲਿਆਂ ਨੂੰ ਲੈ ਕੇ ਹਾਈਕੋਰਟ ਨੇ CBI ਜਾਂਚ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਹਾਈਕੋਰਟ ਦੇ ਇਸ ਫੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਸੁਆਗਤ ਕੀਤਾ ਹੈ। ਚੀਮਾ ਨੇ ਕਿਹਾ ਕਿ ਇਹ ਮਾਮਲਾ ਸਿਰਫ ਰੋਪੜ ਤੱਕ ਹੀ ਸੀਮਤ ਨਹੀਂ ਹੈ, ਬਲਕਿ ਪੰਜਾਬ ਦੇ ਹੋਰ ਵੀ ਕਈ ਜਿਲ੍ਹਿਆ ‘ਚ ਵੀ ਵਸੂਲੇ ਜਾ ਰਹੇ ਗੁੰਡਾ ਟੈਕਸ ਨੂੰ ਵੀ CBI ਜਾਂਚ ਦੇ ਘੇਰੇ ‘ਚ ਲਿਆਂਦਾ ਜਾਵੇ, ਤਾਂ ਜੋ ਇਸ ਮਾਮਲੇ ਵਿੱਚ ਸ਼ਾਮਿਲ ਅਫਸਰਾਂ ਅਤੇ ਹੋਰ ਲੋਕਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।
ਇਸ ਤੋਂ ਪਹਿਲਾਂ ਰਾਜਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਵੀ ਹਾਈਕੋਰਟ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਸੀ।