ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਨੂੰ ਅੱਜ 12 ਅਪ੍ਰੈਲ ਨੂੰ ਨਵਾਂ ਪ੍ਰਧਾਨ ਮਿਲ ਜਾਵੇਗਾ। ਪਾਰਟੀ ਦਾ ਡੈਲੀਗੇਟ ਇਜਲਾਸ ਅੱਜ ਇਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੰਪਲੈਕਸ ਵਿਚ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸਵੇਰੇ 11.00 ਵਜੇ ਹੋਵੇਗਾ ਜਿਸ ਵਿਚ ਪਾਰਟੀ ਵੱਲੋਂ ਬਣਾਏ 567 ਡੈਲੀਗੇਟ ਨਵੇਂ ਪ੍ਰਧਾਨ ਦੀ ਚੋਣ ਕਰਨਗੇ।