Punjab

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਕੱਲ੍ਹ, ਚੋਣਾਂ ਦੇ ਨਤੀਜਿਆਂ ‘ਤੇ ਹੋਵੇਗੀ ਚਰਚਾ

ਲੋਕ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ (SAD) ਦਾ ਪ੍ਰਦਰਸ਼ਨ ਬੇਹੱਦ ਮਾੜਾ ਰਿਹਾ ਹੈ। ਪਾਰਟੀ ਪੂਰੇ ਪੰਜਾਬ ਵਿੱਚੋਂ ਇਕ ਹੀ ਸੀਟ ਜਿੱਤ ਸਕੀ ਹੈ। ਪਾਰਟੀ ਦੇ ਦਸ ਉਮੀਦਵਾਰ ਆਪਣੀ ਜ਼ਮਾਨਤ ਤੱਕ ਨਹੀਂ ਬਚਾ ਸਕੇ। ਇਸ ਤੋਂ ਬਾਅਦ ਪਾਰਟੀ ਵੱਲੋਂ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ। ਕੋਰ ਕਮੇਟੀ ਦੀ ਮੀਟਿੰਗ ਕੱਲ੍ਹ 3 ਵਜੇ ਪਾਰਟੀ ਦਫਤਰ ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਕਰਨਗੇ। ਪਾਰਟੀ ਵੱਲੋਂ ਲੋਕ ਸਭਾ ਚੋਣਾਂ ਦੇ ਨਤੀਜਿਆਂ ‘ਤੇ ਮੰਥਨ ਕੀਤਾ ਜਾਵੇਗਾ।

ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਐਕਟ ਤੇ ਪੋਸਟ ਪਾ ਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ 13 ਜੂਨ ਨੂੰ 3 ਵਜੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ।

शिअद नेता डॉ. दलजीत सिंह चीमा की तरफ से दी गई जानकारी।

 

ਇਹ ਵੀ ਪੜ੍ਹੋ –  ਕੈਥਲ ‘ਚ ਸਿੱਖ ਨੌਜਵਾਨ ਦੀ ਕੁੱਟਮਾਰ ਮਾਮਲੇ ਤੇ ਪੁਲਿਸ ਵੱਲੋਂ ਮਾਮਲਾ ਦਰਜ