ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ (Shiromani Committee meeting ) 17 ਮਾਰਚ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਬਾਰੇ ਕੋਈ ਫੈਸਲਾ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੇ ਮੀਟਿੰਗ ਦੇ ਏਜੰਡੇ ਦਾ ਖੁਲਾਸਾ ਨਹੀਂ ਕੀਤਾ ਪਰ ਸੰਕੇਤ ਦਿੱਤਾ ਕਿ ਕਮੇਟੀ ਨਾਲ ਸਬੰਧਤ ਮਾਮਲੇ ਵਿਚਾਰੇ ਜਾਣਗੇ।
ਖਾਸ ਗੱਲ ਇਹ ਹੈ ਕਿ ਇਸ ਵਾਰ ਮੀਟਿੰਗ ਅੰਮ੍ਰਿਤਸਰ ਦੀ ਬਜਾਏ ਚੰਡੀਗੜ੍ਹ ਵਿੱਚ ਰੱਖੀ ਗਈ ਹੈ। ਐਡਵੋਕੇਟ ਧਾਮੀ ਦੇ ਅਸਤੀਫੇ ਤੋਂ ਬਾਅਦ ਉਹਨਾਂ ਨੂੰ ਮਨਾਉਣ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਉਨ੍ਹਾਂ ਨੇ ਅਸਤੀਫਾ ਵਾਪਸ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਸੋ ਇਸ ਵਾਰ ਮੀਟਿੰਗ ਚ ਉਹਨਾਂ ਨੂੰ ਮਨਾਉਣ ਦੀ ਕਵਾਇਦ ਹੋ ਸਕਦੀ ਹੈ.