‘ ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਬੀਤੇ ਦਿਨੀਂ ਹੋਈ ਬੇ ਅਦਬੀ ਮਾਮਲੇ ਬਾਰੇ ਬੋਲਦਿਆਂ ਕਿਹਾ ਕਿ ਬੀਤੇ ਦਿਨ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਬੇ ਅਦਬੀ ਮਾਮਲੇ ਨੂੰ ਅੱਜ ਅੱਠ ਦਿਨ ਹੋ ਗਏ ਹਨ। ਅੱਠ ਦਿਨ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਹੁਣ ਤੱਕ ਕਿਸੇ ਵੀ ਨਤੀਜੇ ‘ਤੇ ਨਹੀ ਪਹੁੰਚੀ ਹੈ। ਧਾਮੀ ਨੇ ਪੰਜਾਬ ਸਰਕਾਰ ਨੂੰ ਇਹ ਅਪੀਲ ਕੀਤੀ ਹੈ ਕਿ ਜੇਕਰ ਸਰਕਾਰ ਵੱਲੋਂ ਇਨ੍ਹਾਂ ਘਟਨਾਵਾਂ ‘ਤੇ ਅਣਗਹਿਲੀ ਕੀਤੀ ਜਾ ਰਹੀ ਹੈ ਤਾਂ ਫਿਰ ਸਰਕਾਰ ਸਾਨੂੰ ਇਨਸਾਫ ਕਿੱਥੋਂ ਦੇਵੇਗੀ। ਧਾਮੀ ਨੇ ਕਿਹਾ ਕਿ ਫਿਰ ਤਾਂ ਲੋਕਾਂ ਨੂੰ ਖੁਦ ਹੀ ਫੈਸਲਾ ਕਰਨਾ ਪਵੇਗਾ।