The Khalas Tv Blog Punjab ਸ਼੍ਰੋਮਣੀ ਕਮੇਟੀ ਨੇ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਅਮਰੀਕਾ ਤੱਕ ਕੀਤੀ ਪਹੁੰਚ
Punjab

ਸ਼੍ਰੋਮਣੀ ਕਮੇਟੀ ਨੇ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਅਮਰੀਕਾ ਤੱਕ ਕੀਤੀ ਪਹੁੰਚ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਅਮਰੀਕਾ ਤੋਂ ਫਾਈਜ਼ਰ ਵੈਕਸੀਨੇਸ਼ਨ ਦੀ ਮੰਗ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਵੈਕਸੀਨੇਸ਼ਨ ਹਰ ਧਰਮ ਦੇ ਲੋਕਾਂ ਨੂੰ ਬਿਲਕੁਲ ਮੁਫਤ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਰੋਨਾ ਮਹਾਂਮਾਰੀ ਸੰਕਟ ਦੌਰਾਨ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਭਾਲ ਲਈ ਹੈ।

ਉਨ੍ਹਾਂ ਕਿਹਾ ਕਿ ਕਰੋਨਾ ਮਰੀਜ਼ਾਂ ਦੇ ਇਲਾਜ ਵਾਸਤੇ ਸ਼੍ਰੋਮਣੀ ਕਮੇਟੀ ਦੇ ਹਸਪਤਾਲਾਂ ਨੂੰ ਮੈਡੀਕਲ ਸਹੂਲਤਾਂ ਨਾਲ ਲੈਸ ਕਰਨ ਸਮੇਤ ਗੁਰਦੁਆਰਿਆਂ ਦੇ ਹਾਲਾਂ ‘ਚ ਅਸਥਾਈ ਤੌਰ ‘ਤੇ ਸੈਂਟਰ ਸਥਾਪਿਤ ਕਰਕੇ ਦਵਾਈਆਂ ਦਾ ਪੂਰਾ ਪ੍ਰਬੰਧ ਕੀਤਾ ਜਾ ਰਿਹਾ ਹੈ, ਜਿੱਥੇ ਫਸਟ ਅਤੇ ਸੈਕਿੰਡ ਲੈਵਲ ਦੇ ਮਰੀਜ਼ਾਂ ਨੂੰ ਦਾਖਲ ਕਰਕੇ ਉਨ੍ਹਾਂ ਦਾ ਇਲਾਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਂਟਰਾਂ ਵਿੱਚ ਕਰੋਨਾ ਥਰਡ ਲੈਵਲ ਦੇ ਮਰੀਜ਼ ਦਾਖਲ ਹੋਣ ਲਈ ਸਾਨੂੰ ਮਜ਼ਬੂਰ ਨਾ ਕਰਨ ਕਿਉਂਕਿ ਉਨ੍ਹਾਂ ਨੂੰ ਆਈਸੀਯੂ ਤੇ ਵੈਂਟੀਲੇਟਰ ਦੀ ਜ਼ਰੂਰਤ ਪੈਂਦੀ ਹੈ। ਅਜਿਹੇ ਮਰੀਜ਼ਾਂ ਦਾ ਸ਼੍ਰੋਮਣੀ ਕਮੇਟੀ ਦੇ ਹਸਪਤਾਲਾਂ ਵਿੱਚ ਇਲਾਜ ਹੋਵੇਗਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕਰੋਨਾ ਮਰੀਜ਼ਾਂ ਨੂੰ ਇਲਾਜ ਲਈ ਰੁਲਣ ਨਹੀਂ ਦਿਆਂਗੇ ਅਤੇ ਉਨ੍ਹਾਂ ਦੀ ਪੂਰੀ ਦੇਖਭਾਲ ਕੀਤੀ ਜਾਵੇਗੀ।

Exit mobile version