Punjab

ਸ਼੍ਰੋਮਣੀ ਕਮੇਟੀ ਦੇ ਕਰੋਨਾ ਕੇਅਰ ਸੈਂਟਰ ਮਰੀਜ਼ਾਂ ਨੂੰ ਦੇ ਰਹੇ ਹਨ ਰਾਹਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਭੁਲੱਥ ਵਿਖੇ ਤੀਜਾ ਕਰੋਨਾ ਕੇਅਰ ਸੈਂਟਰ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਸੈਂਟਰ ਵਿੱਚ 25 ਬੈੱਡਾਂ ਦਾ ਪ੍ਰਬੰਧ ਕੀਤਾ ਗਿਆ ਹੈ। ਕਰੋਨਾ ਮਰੀਜ਼ਾਂ ਲਈ ਆਕਸੀਜਨ ਦਾ ਵੀ ਪੂਰਾ ਪ੍ਰਬੰਧ ਕੀਤਾ ਗਿਆ ਹੈ। 24 ਘੰਟੇ ਮਾਹਿਰ ਡਾਕਟਰਾਂ ਦੀ ਟੀਮ ਕਰੋਨਾ ਮਰੀਜ਼ਾਂ ਦੀ ਦੇਖਭਾਲ ਕਰੇਗੀ।

ਸ਼੍ਰੋਮਣੀ ਕਮੇਟੀ ਵੱਲੋਂ ਤਲਵੰਡੀ ਸਾਬੋ ਵਿਖੇ ਵੀ ਕਰੋਨਾ ਕੇਅਰ ਸੈਂਟਰ ਚਲਾਇਆ ਜਾ ਰਿਹਾ ਹੈ, ਜਿਸ ਵਿੱਚ 50 ਬੈੱਡਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਸੈਂਟਰ ਵਿੱਚ ਆਕਸੀਜਨ ਕੰਸਨਟ੍ਰੇਟਰ ਦਾ ਵੀ ਪ੍ਰਬੰਧ ਕੀਤਾ ਗਿਆ ਹੈ। 24 ਘੰਟੇ ਡਾਕਟਰਾਂ ਦੀ ਟੀਮ ਮਰੀਜ਼ਾਂ ਦੇ ਇਲਾਜ ਲਈ ਹਾਜ਼ਰ ਹੈ।