ਲੁਧਿਆਣਾ: ਬੀਤੇ ਦਿਨ ਸ਼ੁੱਕਰਵਾਰ ਨੂੰ ਲੁਧਿਆਣਾ ਵਿੱਚ ਨਿਹੰਗਾਂ ਨੇ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਉਰਫ਼ ਗੋਰਾ ’ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਦਾ ਗੰਨਮੈਨ ਵਿਰੋਧ ਕਰਨ ਦੀ ਬਜਾਏ ਇੱਕ ਪਾਸੇ ਖੜਾ ਹੋ ਗਿਆ। ਇਸ ਨਾਲ ਹਿੰਦੂ ਸੰਗਠਨ ਨਾਰਾਜ਼ ਹਨ। ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਹਰਕਤ ’ਚ ਆ ਗਈ ਹੈ।
ਨਿਹੰਗਾਂ ਨੇ ਹਮਲੇ ਤੋਂ ਬਾਅਦ ਇੱਕ ਵੀਡੀਓ ਵੀ ਜਾਰੀ ਕੀਤੀ ਅਤੇ ਕਿਹਾ ਕਿ ਜੇਕਰ ਕੋਈ ਉਨ੍ਹਾਂ ਦੇ ਧਰਮ, ਮਰਿਆਦਾ ਤੇ ਸ਼ਹੀਦਾਂ ਬਾਰੇ ਕੁਝ ਵੀ ਕਹਿੰਦਾ ਹੈ, ਤਾਂ ਉਨ੍ਹਾਂ ਦਾ ਇਹੀ ਹਸ਼ਰ ਕੀਤਾ ਜਾਵੇਗਾ।
ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਸ਼ੁੱਕਰਵਾਰ ਸ਼ਾਮ ਨੂੰ ਦੱਸਿਆ ਕਿ ਦੋ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਹ ਬਾਬਾ ਬੁੱਢਾ ਦਲ ਨਾਲ ਸਬੰਧਿਤ ਹਨ। ਗੰਨਮੈਨ ਖ਼ਿਲਾਫ਼ ਵਿਭਾਗੀ ਜਾਂਚ ਕੀਤੀ ਜਾਵੇਗੀ।
ਲੁਧਿਆਣਾ ਪੁਲਿਸ ਵਲੋਂ ਮੁਸ਼ਤੈਦੀ ਨਾਲ਼ ਕਾਰਵਾਈ ਕਰਦਿਆਂ ਅੱਜ ਸ਼ਿਵ ਸੈਨਾ ਆਗੂ ਉੱਤੇ ਹੋਏ ਹਮਲੇ ਨੂੰ ਟ੍ਰੇਸ ਕਰਦਿਆਂ ਮਹਿਜ 01 ਘੰਟੇ ਵਿੱਚ 02 ਦੋਸ਼ੀਆਂ ਨੂੰ ਫਤਿਹਗੜ੍ਹ ਸਾਹਿਬ ਤੋਂ ਗ੍ਰਿਫਤਾਰ ਕੀਤਾ ਗਿਆ। ਜਿਹਨਾਂ ਕੋਲੋਂ 01 ਐਕਟੀਵਾ ਬਰਾਮਦ ਕੀਤੀ ਗਈ ਹੈ।ਅਗਲੇਰੀ ਤਫਤੀਸ਼ ਜਾਰੀ ਹੈ। pic.twitter.com/TBLh0bQJkS
— Commissioner of Police, Ludhiana (@Ludhiana_Police) July 5, 2024
ਇਸ ਦੇ ਵਿਰੋਧ ਵਿੱਚ ਹਿੰਦੂ ਆਗੂਆਂ ਨੇ ਸ਼ਨੀਵਾਰ ਨੂੰ ਲੁਧਿਆਣਾ ਬੰਦ ਦਾ ਐਲਾਨ ਕੀਤਾ ਸੀ ਪਰ ਦੇਰ ਰਾਤ ਹਿੰਦੂ ਆਗੂਆਂ ਨੇ ਲੁਧਿਆਣਾ ਬੰਦ ਦੇ ਸੱਦੇ ਨੂੰ ਮੁਲਤਵੀ ਕਰ ਦਿੱਤਾ ਹੈ। ਇਸ ਦੌਰਾਨ ਸੀਪੀ ਕੁਲਦੀਪ ਚਾਹਲ ਨੇ ਸ਼ਿਵ ਸੈਨਾ ਆਗੂ ਥਾਪਰ ਦਾ ਹਾਲ-ਚਾਲ ਪੁੱਛਿਆ।
The Ludhiana police, following the attack on the Shiv Sena leader, arrested 02 accused in just 01 hours from Fatehgarh Sahib . 01 Activa has been recovered from them. Further investigation is going on.#LudhianaPolice#ActionAgainstCrime pic.twitter.com/pdp1sD2Nfp
— Commissioner of Police, Ludhiana (@Ludhiana_Police) July 5, 2024
ਹਿੰਦੂ ਆਗੂਆਂ ਦਾ ਕਹਿਣਾ ਹੈ ਕਿ ਪਹਿਲਾਂ ਅੰਮ੍ਰਿਤਸਰ ਵਿੱਚ ਸੁਧੀਰ ਸੂਰੀ ਅਤੇ ਹੁਣ ਸੰਦੀਪ ਥਾਪਰ ਦੇ ਮਾਮਲੇ ਵਿੱਚ ਗੰਨਮੈਨ ਨੇ ਕੁਝ ਨਹੀਂ ਕੀਤਾ। ਜੇਕਰ ਉਨ੍ਹਾਂ ਨੇ ਕੁਝ ਕਰਨਾ ਹੀ ਨਹੀਂ ਹੈ ਤਾਂ ਫਿਰ ਪੁਲਿਸ ਉਨ੍ਹਾਂ ਦੀ ਜਾਨ ਖ਼ਤਰੇ ਵਿੱਚ ਪਾ ਰਹੀ ਹੈ।
ਪੁਲਿਸ ਨੇ ਸੁਰੱਖਿਆ ਪ੍ਰਬੰਧ ਵਧਾਏ
ਹਿੰਦੂ ਨੇਤਾਵਾਂ ਦੇ ਵਿਰੋਧ ਦੇ ਮੱਦੇਨਜ਼ਰ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਬਾਜ਼ਾਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਟਕਰਾਅ ਨੂੰ ਰੋਕਣ ਲਈ ਗਸ਼ਤ ਵਧਾ ਦਿੱਤੀ ਗਈ ਹੈ। ਸ਼ਿਵ ਸੈਨਾ ਆਗੂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਸੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।