ਅੰਮ੍ਰਿਤਸਰ : ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਤੋਂ ਪਾਰਟੀ ਨੇ ਕਿਨਾਰਾ ਕਰ ਲਿਆ ਹੈ। ਸ਼੍ਰੀ ਦਰਬਾਰ ਸਾਹਿਬ ਬਾਰੇ ਵਿਵਾਦਤ ਬਿਆਨ ਦੇਣ ਕਾਰਨ ਹਾਈ ਕਮਾਂਡ ਨੇ ਕਾਰਵਾਈ ਕੀਤੀ ਹੈ ਤੇ ਇਸ ਆਗੂ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਦਿਖਾ ਦਿੱਤਾ ਹੈ।ਇਸ ਵਲੋਂ ਸ਼੍ਰੀ ਦਰਬਾਰ ਸਾਹਿਬ ‘ਤੇ ਹਮਲੇ ਵਾਲੇ ਦਿੱਤੇ ਗਏ ਬਿਆਨ ਦੇ ਕਾਰਨ ਸਿੱਖ ਜਥੇਬੰਦੀਆਂ ਤੇ ਐਸਜੀਪੀਸੀ ਨੇ ਇਸ ਵਿਰੁਧ ਕਾਰਵਾਈ ਦੀ ਮੰਗ ਕੀਤੀ ਸੀ।
ਇਸ ਵਿਚਾਲੇ ਇਸ ਲੀਡਰ ਦੀ ਇੱਕ ਹੋਰ ਵੀਡੀਓ ਆਈ ,ਜਿਸ ਵਿੱਚ ਇਹ ਮਾਫੀ ਮੰਗਦਾ ਦਿੱਕ ਰਿਹਾ ਹੈ। ਇਸ ਵੀਡੀਓ ਵਿੱਚ ਇਸ ਨੇ ਕਿਹਾ ਕਿ ਇਸ ਕੋਲੋਂ ਗਲਤੀ ਨਾਲ ਇਹ ਸ਼ਬਦ ਨਿਕਲ ਗਏ ਸਨ।ਇਸ ਲਈ ਉਹ ਮਾਫੀ ਮੰਗ ਰਹੇ ਹਨ।ਉਹ ਵੀ ਦਰਬਾਰ ਸਾਹਿਬ ਦਾ ਸਤਿਕਾਰ ਕਰਦੇ ਹਨ,ਅਦਬ ਕਰਦੇ ਹਨ,ਅਜਿਹਾ ਉਹਨਾਂ ਨੇ ਆਪਣੇ ਮਾਫੀਨਾਮੇ ਵਾਲੀ ਵੀਡੀਓ ਵਿੱਚ ਕਿਹਾ ਹੈ ਪਰ ਸ਼ਾਇਦ ਇਹ ਕਾਫੀ ਨਹੀਂ ਹੈ ਕਿਉਂਕਿ ਰੋਸ ਵੱਧ ਰਿਹਾ ਹੈ ਤੇ ਗ੍ਰਿਫਤਾਰੀ ਦੀ ਮੰਗ ਉਠ ਰਹੀ ਹੈ।
ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਵਲੋਂ ਦਰਬਾਰ ਸਾਹਿਬ ‘ਤੇ ਹਮਲੇ ਦੀ ਧਮਕੀ ਦੇਣ ਵਾਲਾ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈ ਸੀ। ਜਿਸ ਕਾਰਨ ਸਿੱਖ ਧਰਮ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ ਤੇ ਕਾਰਵਾਈ ਦਾ ਮੰਗ ਵੀ ਜ਼ੋਰਾਂ ਨਾਲ ਉਠ ਰਹੀ ਹੈ।
ਇਸੇ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਪਰਮਿੰਦਰ ਸਿੰਘ ਭੰਡਾਲ ਨੂੰ ਪੱਤਰ ਲਿਖਿਆ ਤੇ ਮੰਗ ਕੀਤੀ ਕਿ ਸਿੱਖਾਂ ਵਿਰੁੱਧ ਭੜਕਾਊ ਅਤੇ ਨਫਰਤੀ ਬਿਆਨਬਾਜ਼ੀ ਕਰਨ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਆਗੂ ਦੀ ਵਾਇਰਲ ਵੀਡੀਓ ਜ਼ਿਕਰ ਕੀਤਾ ਤੇ ਕਿਹਾ ਕਿ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਇਸ ਭੜਕਾਊ ਬਿਆਨ ਕਰਕੇ ਸਿੱਖ ਸੰਗਤਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਹ ਪੰਜਾਬ ਦੇ ਮਾਹੌਲ ਵਿੱਚ ਗੜਬੜ ਪੈਦਾ ਕਰਨ ਵਾਲੇ ਬਿਆਨ ਹਨ,ਜਿਨ੍ਹਾਂ ਕਾਰਨ ਇਥੇ ਵਸਦੇ ਲੋਕਾਂ ਦੀ ਆਪਸੀ ਭਾਈਚਾਰਕ ਸਾਂਝ, ਅਮਨ ਸ਼ਾਂਤੀ ਤੇ ਕਾਨੂੰਨ ਵਿਵਸਥਾ ਭੰਗ ਹੋਣ ਦਾ ਖਤਰਾ ਹੈ।ਉਨ੍ਹਾਂ ਮੰਗ ਕੀਤੀ ਕਿ ਇਸ ਤਰਾਂ ਦੀ ਬਿਆਨਬਾਜ਼ੀ ਕਰਨ ਵਾਲੇ ਵਿਅਕਤੀਆਂ ਖਿਲਾਫ ਬਣਦੀਆਂ ਧਰਾਵਾਂ ਤਹਿਤ ਪਰਚਾ ਦਰਜ ਕਰਕੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹਿਦੀ ਹੈ ।
ਸ੍ਰੀ ਦਰਬਾਰ ਸਾਹਿਬ 'ਤੇ ਹਮਲੇ ਦੀ ਧਮਕੀ ਦੇਣ ਵਾਲੇ ਖ਼ਿਲਾਫ SGPC ਦਾ ਸਖਤ ਐਕਸ਼ਨ,
-ਸ਼੍ਰੋਮਣੀ ਕਮੇਟੀ ਨੇ ਸਿੱਖਾਂ ਵਿਰੁੱਧ ਭੜਕਾਊ ਦੇ ਨਫ਼ਰਤੀ ਬਿਆਨਬਾਜ਼ੀ ਕਰਨ ਵਾਲਿਆਂ ਖਿਲਾਫ਼ ਕਾਰਵਾਈ ਮੰਗੀ
-ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ@cpamritsar @PunjabPoliceInd @DGPPunjabPolice pic.twitter.com/YBreik9wfN— Shiromani Gurdwara Parbandhak Committee (@SGPCAmritsar) November 15, 2022