‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਪਟਿਆਲਾ ਵਿੱਚ ਵਾਪਰੀ ਘਟਨਾ ਤੋਂ ਬਾਅਦ ਸ਼ਿਵ ਸੈਨਾ ਪੰਜਾਬ ਵੱਲੋਂ ਜਥੇਬੰਦੀ ਦੇ ਵਿਵਾਦਿਤ ਆਗੂ ਹਰੀਸ਼ ਸਿੰਗਲਾ ਨੂੰ ਪਾਰਟੀ ‘ਚੋਂ ਕੱਢ ਦਿੱਤਾ ਗਿਆ ਹੈ। ਪਾਰਟੀ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਯੋਗ ਰਾਜ ਸ਼ਰਮਾ ਵਲੋਂ ਇਹ ਕਾਰਵਾਈ ਸ਼ਿਵ ਸੈਨਾ ਦੇ ਰਾਸ਼ਟਰੀ ਪ੍ਰਧਾਨ ਊਧਵ ਠਾਕਰੇ ਹੁਕਮਾਂ ਉੱਤੇ ਕੀਤੀ ਗਈ ਹੈ। ਯੋਗਰਾਜ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਹਰੀਸ਼ ਸਿੰਗਲਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਪਾਰਟੀ ਵਿੱਚੋਂ ਬਾਹਰ ਕੱਢਿਆ ਗਿਆ ਹੈ। ਹਰੀਸ਼ ਸਿੰਗਲਾ ਵੱਲੋਂ ਹੀ ਖਾਲਿਸਤਾਨੀ ਵਿਰੋਧੀ ਮਾਰਚ ਦਾ ਸੱਦਾ ਦਿੱਤਾ ਗਿਆ ਸੀ।
ਹਰੀਸ਼ ਸਿੰਗਲਾ ਨੇ ਇਸ ਉੱਤੇ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਪ੍ਰਧਾਨ ਦੇ ਧਿਆਨ ਵਿੱਚ ਵੀ ਇਹ ਪ੍ਰੋਗਰਾਮ ਸੀ ਅਤੇ ਉਨ੍ਹਾਂ ਨੂੰ ਇਸ ਪ੍ਰੋਗਰਾਮ ਵਿੱਚ ਸੱਦਾ ਵੀ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੇ ਮੈਨੂੰ ਪ੍ਰੋਗਰਾਮ ਕਰਨ ਤੋਂ ਮਨ੍ਹਾ ਵੀ ਨਹੀਂ ਕੀਤਾ ਸੀ। ਇਹ ਚਿੱਠੀ ਜਾਅਲੀ ਹੈ, ਉਹਨੇ ਆਪਣੇ ਵੱਲੋਂ ਜਾਰੀ ਕੀਤੀ ਹੈ। ਮੇਰੀ ਮੋਗੇ ਗੱਲ ਹੋ ਗਈ ਹੈ, ਉਨ੍ਹਾਂ ਨੇ ਮੈਨੂੰ ਭਰੋਸਾ ਦਿੱਤਾ ਹੈ ਕਿ ਅਜਿਹਾ ਕੁੱਝ ਵੀ ਨਹੀਂ ਹੋਇਆ ਹੈ। ਉਨ੍ਹਾਂ ਕੋਲ ਮੇਰੇ ਖਿਲਾਫ਼ ਕੋਈ ਕਾਰਵਾਈ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਮੈਂ ਤਾਂ ਕੋਈ ਪਾਰਟੀ ਵਿਰੋਧੀ ਕੰਮ ਕੀਤਾ ਹੀ ਨਹੀਂ, ਸ਼ਿਵ ਸੈਨਾ ਦਾ ਤਾਂ ਕੰਮ ਹੀ ਦੇਸ਼ ਦੇ ਨਾਲ ਖੜਨਾ ਹੈ। ਇਹ ਪ੍ਰੋਗਰਾਮ ਅਸੀਂ ਪਹਿਲੀ ਵਾਰ ਨਹੀਂ ਕੀਤਾ, ਸਾਲ ਵਿੱਚ ਪੰਜ ਛੇ ਵਾਰ ਹੁੰਦਾ ਹੈ, ਅਸੀਂ ਹਮੇਸ਼ਾ ਹੀ ਖਾਲਿਸਤਾਨ ਦੇ ਖਿਲਾਫ ਪ੍ਰਦਰਸ਼ਨ ਕਰਦੇ ਰਹਿੰਦੇ ਹਨ।