ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦਿੱਲੀ ਵਿੱਚ ਕਿਸਾਨਾਂ ਦੀ ਹਾਲਤ ਉੱਤੇ ਚਿੰਤਾ ਪ੍ਰਗਟਾਈ ਹੈ। ਸ਼ਿਵਰਾਜ ਸਿੰਘ ਚੌਹਾਨ ਨੇ ਇਸ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਉਨ੍ਹਾਂ ਕਿਹਾ ਹੈ ਕਿ ਦਿੱਲੀ ਦੀ ‘ਆਪ’ ਸਰਕਾਰ ਕਿਸਾਨਾਂ ਪ੍ਰਤੀ ਬੇਹੱਦ ਉਦਾਸੀਨ ਹੈ।
ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਵਿੱਚ ਕਿਸਾਨਾਂ ਪ੍ਰਤੀ ਕੋਈ ਹਮਦਰਦੀ ਨਹੀਂ ਹੈ। ਦਿੱਲੀ ਵਿੱਚ ਕੇਜਰੀਵਾਲ ਅਤੇ ਆਤਿਸ਼ੀ ਨੇ ਕਦੇ ਵੀ ਕਿਸਾਨਾਂ ਦੇ ਹਿੱਤ ਵਿੱਚ ਯੋਗ ਫੈਸਲੇ ਨਹੀਂ ਲਏ। ਕੇਜਰੀਵਾਲ ਨੇ ਹਮੇਸ਼ਾ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਐਲਾਨ ਕਰਕੇ ਸਿਆਸੀ ਲਾਹਾ ਲਿਆ ਹੈ। ਕੇਜਰੀਵਾਲ ਸਰਕਾਰ ਵਿੱਚ ਆਉਂਦਿਆਂ ਹੀ ਲੋਕ ਹਿਤੈਸ਼ੀ ਫੈਸਲੇ ਲੈਣ ਦੀ ਬਜਾਏ ਰੌਲਾ ਪਾਉਣ ਲੱਗ ਪਿਆ।
‘ਕੇਜਰੀਵਾਲ ਨੇ ਕਿਸਾਨਾਂ ਨਾਲ ਕੀਤਾ ਧੋਖਾ’
ਚੌਹਾਨ ਨੇ ਲਿਖਿਆ ਕਿ ਦਿੱਲੀ ਵਿਚ ਕੇਜਰੀਵਾਲ ਅਤੇ ਆਤਿਸ਼ੀ ਨੇ ਕਦੇ ਵੀ ਕਿਸਾਨਾਂ ਦੇ ਹਿੱਤ ਵਿੱਚ ਯੋਗ ਫ਼ੈਸਲੇ ਨਹੀਂ ਲਏ। ਕੇਜਰੀਵਾਲ ਨੇ ਹਮੇਸ਼ਾ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਐਲਾਨ ਕਰ ਕੇ ਸਿਆਸੀ ਲਾਹਾ ਲਿਆ ਹੈ। ਦਿੱਲੀ ‘ਚ 10 ਸਾਲਾਂ ਤੋਂ ‘ਆਪ’ ਦੀ ਸਰਕਾਰ ਹੈ ਪਰ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਨੇ ਕਿਸਾਨਾਂ ਨਾਲ ਹਮੇਸ਼ਾ ਧੋਖਾ ਕੀਤਾ ਹੈ। ਕੇਂਦਰ ਸਰਕਾਰ ਦੀਆਂ ਕਿਸਾਨ ਹਿਤੈਸ਼ੀ ਸਕੀਮਾਂ ਨੂੰ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲਾਗੂ ਨਹੀਂ ਕੀਤਾ।
ਦਿੱਲੀ ਦੇ ਕਿਸਾਨ ਕੇਂਦਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਹਨ। ਦਿੱਲੀ ‘ਚ ਕਿਸਾਨਾਂ ਪ੍ਰਤੀ ‘ਆਪ’ ਸਰਕਾਰ ਦੇ ਗ਼ੈਰ-ਜ਼ਿੰਮੇਵਾਰਾਨਾ ਰਵਈਏ ਕਾਰਨ ਕਿਸਾਨ ਸੰਗਠਿਤ ਬਾਗ਼ਬਾਨੀ ਮਿਸ਼ਨ, ਰਾਸ਼ਟਰੀ ਖੇਤੀ ਵਿਕਾਸ ਯੋਜਨਾ, ਬੀਜ ਗ੍ਰਾਮ ਪ੍ਰੋਗਰਾਮ ਸਮੇਤ ਕਈ ਯੋਜਨਾਵਾਂ ਦਾ ਲਾਭ ਨਹੀਂ ਲੈ ਪਾ ਰਹੇ ਹਨ। ਦਿੱਲੀ ਵਿੱਚ ਕੇਂਦਰੀ ਖੇਤੀ ਯੋਜਨਾਵਾਂ ਲਾਗੂ ਨਾ ਹੋਣ ਕਾਰਨ ਕਿਸਾਨ ਨਰਸਰੀ ਅਤੇ ਟਿਸ਼ੂ ਕਲਚਰ ਦੀ ਸਥਾਪਨਾ, ਪੌਦੇ ਲਗਾਉਣ ਦੀ ਸਮੱਗਰੀ ਦੀ ਸਪਲਾਈ, ਵਾਢੀ ਤੋਂ ਬਾਅਦ ਪ੍ਰਬੰਧਨ ਲਈ ਬੁਨਿਆਦੀ ਢਾਂਚੇ ਦੀ ਉਸਾਰੀ, ਨਵੇਂ ਬਾਗ਼ਾਂ ਦੀ ਸਬਸਿਡੀ ਸਮੇਤ ਕਈ ਯੋਜਨਾਵਾਂ ਦਾ ਲਾਭ ਨਹੀਂ ਲੈ ਪਾ ਰਹੇ ਹਨ।
ਦਿੱਲੀ ਸਰਕਾਰ ਕਿਸਾਨਾਂ ਨੂੰ ਰਾਹਤ ਦੇਵੇ-ਖੇਤੀ ਮੰਤਰੀ
ਖੇਤੀਬਾੜੀ ਮੰਤਰੀ ਨੇ ਪੱਤਰ ਵਿਚ ਲਿਖਿਆ, ਸਿਆਸੀ ਮੁਕਾਬਲਾ ਕਿਸਾਨ ਭਲਾਈ ਵਿੱਚ ਅੜਿੱਕਾ ਨਹੀਂ ਬਣਨਾ ਚਾਹੀਦਾ, ਕਿਸਾਨ ਭਲਾਈ ਸਾਰੀਆਂ ਸਰਕਾਰਾਂ ਦਾ ਫ਼ਰਜ਼ ਹੈ, ਤੁਹਾਡੀ ਸਰਕਾਰ ਨੂੰ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕਿਸਾਨਾਂ ਦੇ ਹਿੱਤ ਵਿੱਚ ਫ਼ੈਸਲੇ ਲੈਣੇ ਚਾਹੀਦੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕੇਂਦਰ ਦੀਆਂ ਸਕੀਮਾਂ ਨੂੰ ਲਾਗੂ ਕਰ ਕੇ ਦਿੱਲੀ ਦੇ ਕਿਸਾਨਾਂ ਨੂੰ ਰਾਹਤ ਦੇਣੀ ਚਾਹੀਦੀ ਹੈ।