Punjab

ਕੋਟਕਪੂਰਾ ਕਾਂਡ:- ਰਿਮਾਂਡ ਖਤਮ ਹੋਣ ਤੋਂ ਬਾਅਦ SHO ਗੁਰਦੀਪ ਪੰਧੇਰ ਨੂੰ 5 ਅਗਸਤ ਤੱਕ ਜੇਲ੍ਹ

 

‘ਦ ਖ਼ਾਲਸ ਬਿਊਰੋ:- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਨਾਲ ਸਬੰਧਤ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਢ ਮਾਮਲੇ ‘ਚ SHO ਗੁਰਦੀਪ ਸਿੰਘ ਪੰਧੇਰ ਨੂੰ 5 ਅਗਸਤ ਤੱਕ ਜੇਲ੍ਹ ਭੇਜ ਦਿੱਤਾ ਗਿਆ ਹੈ। ਗੁਰਦੀਪ ਪੰਧੇਰ ਨੂੰ ਪੰਜਾਬ ਪੁਲਿਸ ਨੇ ਰਿਮਾਂਡ ‘ਤੇ ਹਿਰਾਸਤ ਵਿੱਚ ਲਿਆ ਹੋਇਆ ਸੀ, ਰਿਮਾਂਡ ਖਤਮ ਹੋਣ ਤੋਂ ਬਾਅਦ 23 ਜੁਲਾਈ ਨੂੰ ਗੁਰਦੀਪ ਪੰਧੇਰ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਮੌਕੇ ਅਦਾਲਤ ਨੇ ਆਪਣਾ ਫੈਸਲਾ ਸੁਣਾਉਦਿਆਂ 5 ਅਗਸਤ ਤੱਕ ਜੇਲ੍ਹ ਭੇਜਣ ਦਾ ਹੁਕਮ ਜਾਰੀ ਕਰ ਦਿੱਤਾ।

 

ਜਾਣਕਾਰੀ ਮੁਤਾਬਿਕ, ਗੁਰਦੀਪ ਪੰਧੇਰ ਨੂੰ SIT ਦੀ ਵਿਸ਼ੇਸ਼ ਜਾਂਚ ਟੀਮ ਨੇ 21 ਜੁਲਾਈ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ SIT ਵੱਲੋਂ ਜਾਂਚ ਦੌਰਾਨ ਗੁਰਦੀਪ ਪੰਧੇਰ ਕੋਟਕਪੂਰਾ ਗੋਲੀਕਾਂਡ ਵਿੱਚ ਦਰਜ ਹੋਏ ਦੋ ਮਾਮਲਿਆਂ ਵਿੱਚ ਮੁਲਜ਼ਮ ਨਾਮਜ਼ਦ ਹੋ ਚੁੱਕਾ ਹੈ।

 

ਕੋਟਕਪੂਰਾ ਗੋਲੀ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੁਹੇਲ ਸਿੰਘ ਬਰਾੜ ਅਤੇ ਗੁਰਦੀਪ ਪੰਧੇਰ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਚੱਲਦੇ ਮੁਕੱਦਮੇ ਤੱਕ ਜ਼ਮਾਨਤ ’ਤੇ ਰਿਹਾਅ ਕਰਨ ਦੀ ਮੰਗ ਕੀਤੀ ਹੈ। ਇਸ ਮਾਮਲੇ  ਸਬੰਧੀ ਅਦਾਲਤ  ਸੁਣਵਾਈ ਅਗਲੇ ਹਫ਼ਤੇ ਕਰੇਗੀ।

 

ਸੁਹੇਲ ਬਰਾੜ ਅਤੇ ਗੁਰਦੀਪ ਪੰਧੇਰ ਨੇ ਆਪਣੀ ਪਟੀਸ਼ਨ ਦਾਇਰ ਕਰਕੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਕਿਸੇ ਸਾਜਿਸ਼ ਤਹਿਤ ਫਰਜ਼ੀ ਤੌਰ ’ਤੇ ਫਸਾਇਆ ਗਿਆ ਹੈ। ਉਹਨਾਂ ਕਿਹਾ ਕਿ ਉਨ੍ਹਾਂ ਦਾ ਬਹਿਬਲ ਅਤੇ ਕੋਟਕਪੂਰਾ ਗੋਲੀ ਕਾਂਡ ਨਾਲ ਕੋਈ ਸਬੰਧ ਨਹੀਂ ਹੈ।