The Khalas Tv Blog Punjab ਚੰਡੀਗੜ੍ਹ ਦੀ ਹੈਰਾਨ ਕਰਨ ਵਾਲੀ ਰਿਪੋਰਟ: ਰੋਜ਼ਾਨਾ ਔਸਤਨ 3-4 ਔਰਤਾਂ ਹੋ ਰਹੀਆਂ ਲਾਪਤਾ, ਰਾਜ ਸਭਾ ‘ਚ ਗੂੰਜਿਆ ਮੁੱਦਾ..
Punjab

ਚੰਡੀਗੜ੍ਹ ਦੀ ਹੈਰਾਨ ਕਰਨ ਵਾਲੀ ਰਿਪੋਰਟ: ਰੋਜ਼ਾਨਾ ਔਸਤਨ 3-4 ਔਰਤਾਂ ਹੋ ਰਹੀਆਂ ਲਾਪਤਾ, ਰਾਜ ਸਭਾ ‘ਚ ਗੂੰਜਿਆ ਮੁੱਦਾ..

Shocking report of Chandigarh: An average of 3-4 women are going missing every day, the issue echoed in the Rajya Sabha.

ਚੰਡੀਗੜ੍ਹ : ਦੇਸ਼ ਵਿੱਚ ਮਨੁੱਖੀ ਤਸਕਰੀ ਖਾਸ ਕਰਕੇ ਕੁੜੀਆਂ ਤੇ ਔਰਤਾਂ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਕੁੜੀਆਂ ਦੇ ਗਾਇਬ ਹੋਣ ਦੇ ਮਾਮਲਿਆਂ ਚੰਡੀਗੜ੍ਹ ਵੀ ਸਭ ਤੋਂ ਉੱਪਰ ਆ ਗਿਆ ਹੈ। ਬੀਤੇ ਦਿਨ ਰਾਜ ਸਭਾ ਵਿੱਚ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਨੇ ਦੇਸ਼ ਭਰ ਵਿੱਚ ਲਾਪਤਾ ਲੜਕੀਆਂ ਅਤੇ ਔਰਤਾਂ ਦੇ ਸਬੰਧ ਵਿੱਚ ਪੇਸ਼ ਕੀਤੀ ਰਿਪੋਰਟ ਨੇ ਜਿਸ  ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।ਬੁੱਧਵਾਰ ਨੂੰ ਰਾਜ ਸਭਾ ਵਿੱਚ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਨੇ ਦੇਸ਼ ਭਰ ਵਿੱਚ ਲਾਪਤਾ ਲੜਕੀਆਂ ਅਤੇ ਔਰਤਾਂ ਦੇ ਸਬੰਧ ਵਿੱਚ ਰਿਪੋਰਟ ਪੇਸ਼ ਕੀਤੀ।

ਇਸ  ਰਿਪੋਟਰ ਵਿੱਚ 18 ਸਾਲ ਤੋਂ ਘੱਟ ਅਤੇ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਸ਼੍ਰੇਣੀ ਅਨੁਸਾਰ ਰਿਪੋਰਟ ਤਿਆਰ ਕੀਤੀ ਗਈ ਹੈ। ਜੇਕਰ ਸਾਲ 2019 ਤੋਂ 2021 ਤੱਕ ਦੀ ਇਸ ਰਿਪੋਰਟ ਦੇ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਚੰਡੀਗੜ੍ਹ ‘ਚ ਵੀ ਇਨ੍ਹਾਂ ਤਿੰਨ ਸਾਲਾਂ ‘ਚ 18 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਦੇ ਲਾਪਤਾ ਹੋਣ ਦੇ 921 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਤਿੰਨ ਸਾਲਾਂ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ 3669 ਔਰਤਾਂ ਲਾਪਤਾ ਹੋਈਆਂ ਹਨ। ਯਾਨੀ ਜੇਕਰ ਇਨ੍ਹਾਂ ਤਿੰਨ ਸਾਲਾਂ ਦੀ ਔਸਤ ਦੇਖੀਏ ਤਾਂ ਹਰ ਰੋਜ਼ 4 ਔਰਤਾਂ ਲਾਪਤਾ ਹੋ ਰਹੀਆਂ ਹਨ।

ਮਨੁੱਖੀ ਤਸਕਰੀ ਨੂੰ ਰੋਕਣ ਤੋਂ ਲੈ ਕੇ ਔਰਤਾਂ ਅਤੇ ਲੜਕੀਆਂ ਦੀ ਸੁਰੱਖਿਆ ਲਈ ਸਰਕਾਰਾਂ ਕਈ ਤਰ੍ਹਾਂ ਦੇ ਦਾਅਵੇ ਕਰਦੀਆਂ ਹਨ। ਬੱਚੀਆਂ ਜਾਂ ਔਰਤਾਂ ਵਿਰੁੱਧ ਅਪਰਾਧਾਂ ਨੂੰ ਘੱਟ ਕੀਤਾ ਜਾਵੇਗਾ ਪਰ ਅੱਜ ਵੀ ਸਥਿਤੀ ਅਜਿਹੀ ਹੈ ਕਿ ਹਰ ਰੋਜ਼ ਕਈ ਲੜਕੀਆਂ ਅਤੇ ਔਰਤਾਂ ਲਾਪਤਾ ਹੋ ਰਹੀਆਂ ਹਨ। ਇਨ੍ਹਾਂ ਵਿੱਚੋਂ ਕੁਝ ਲੱਭੇ ਜਾਂਦੇ ਹਨ, ਜਦੋਂ ਕਿ ਕੁਝ ਹਮੇਸ਼ਾ ਲਈ ਗੁੰਮਸ਼ੁਦਾ ਰਿਪੋਰਟ ਵਿੱਚ ਰਹਿੰਦੇ ਹਨ।

ਚੰਡੀਗੜ੍ਹ ਯੂਟੀ ਸ਼੍ਰੇਣੀ ਵਿੱਚ ਦਿੱਲੀ, ਜੰਮੂ ਅਤੇ ਕਸ਼ਮੀਰ ਤੋਂ ਬਾਅਦ ਤੀਜਾ ਕੇਂਦਰ ਸ਼ਾਸਿਤ ਪ੍ਰਦੇਸ਼ ਹੈ, ਜਿੱਥੇ ਸਭ ਤੋਂ ਵੱਧ ਔਰਤਾਂ ਲਾਪਤਾ ਹਨ। 2019 ਤੋਂ 2021 ਤੱਕ ਦੇ ਤਿੰਨ ਸਾਲਾਂ ਵਿੱਚ, ਦਿੱਲੀ ਵਿੱਚ 18 ਸਾਲ ਤੋਂ ਘੱਟ ਉਮਰ ਦੀਆਂ 22,919 ਲੜਕੀਆਂ ਅਤੇ 18 ਸਾਲ ਤੋਂ ਵੱਧ ਉਮਰ ਦੀਆਂ 61,050 ਔਰਤਾਂ ਲਾਪਤਾ ਹੋਈਆਂ।

ਦੂਜੇ ਪਾਸੇ ਜੰਮੂ-ਕਸ਼ਮੀਰ ‘ਚ ਇਨ੍ਹਾਂ ਤਿੰਨ ਸਾਲਾਂ ‘ਚ 18 ਸਾਲ ਤੋਂ ਘੱਟ ਉਮਰ ਦੀਆਂ 1148 ਲੜਕੀਆਂ ਜਦਕਿ 18 ਸਾਲ ਤੋਂ ਵੱਧ ਉਮਰ ਦੀਆਂ 8617 ਔਰਤਾਂ ਲਾਪਤਾ ਹੋਈਆਂ ਹਨ। ਇਸ ਰਿਪੋਰਟ ਮੁਤਾਬਕ ਪੰਜਾਬ ਨਾਲੋਂ ਹਰਿਆਣਾ ਵਿੱਚ ਔਰਤਾਂ ਦੇ ਲਾਪਤਾ ਹੋਣ ਦੇ ਮਾਮਲੇ ਵੱਧ ਹਨ। ਪੰਜਾਬ-ਹਰਿਆਣਾ ਦੇ ਮੁਕਾਬਲੇ ਹਿਮਾਚਲ ਪ੍ਰਦੇਸ਼ ਵਿੱਚ ਲਾਪਤਾ ਹੋਣ ਦੇ ਮਾਮਲੇ ਬਹੁਤ ਘੱਟ ਹਨ।

ਮਨੁੱਖੀ ਤਸਕਰੀ ਨੂੰ ਰੋਕਣ ਤੋਂ ਲੈ ਕੇ ਔਰਤਾਂ ਅਤੇ ਲੜਕੀਆਂ ਦੀ ਸੁਰੱਖਿਆ ਲਈ ਸਰਕਾਰਾਂ ਕਈ ਤਰ੍ਹਾਂ ਦੇ ਦਾਅਵੇ ਕਰਦੀਆਂ ਹਨ ਕਿ ਬੱਚੀਆਂ ਜਾਂ ਔਰਤਾਂ ਵਿਰੁੱਧ ਅਪਰਾਧਾਂ ਨੂੰ ਘੱਟ ਕੀਤਾ ਜਾਵੇਗਾ ਪਰ ਅੱਜ ਵੀ ਸਥਿਤੀ ਅਜਿਹੀ ਹੈ ਕਿ ਹਰ ਰੋਜ਼ ਕਈ ਲੜਕੀਆਂ ਅਤੇ ਔਰਤਾਂ ਲਾਪਤਾ ਹੋ ਰਹੀਆਂ ਹਨ। ਇਨ੍ਹਾਂ ਵਿੱਚੋਂ ਕੁਝ ਮਿਲ ਜਾਂਦੀਆਂ ਹਨ ਪਰ ਕਈ ਹਮੇਸ਼ਾ ਲਈ ਗੁੰਮਸ਼ੁਦਾ ਰਿਪੋਰਟ ਵਿੱਚ  ਰਹਿ ਜਾਂਦੀਆਂ ਹਨ।

Exit mobile version